ਧੂਰੀ: ਭੁੱਲਰ ਦੀ ਰਿਹਾਈ ਦੇ ਰਾਹ ’ਚ ਕੇਜਰੀਵਾਲ ਅੜਿੱਕਾ: ਸੁਖਬੀਰ ਬਾਦਲ

ਧੂਰੀ: ਭੁੱਲਰ ਦੀ ਰਿਹਾਈ ਦੇ ਰਾਹ ’ਚ ਕੇਜਰੀਵਾਲ ਅੜਿੱਕਾ: ਸੁਖਬੀਰ ਬਾਦਲ

ਹਰਦੀਪ ਸਿੰਘ ਸੋਢੀ

ਧੂਰੀ, 23 ਜਨਵਰੀ

ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਬਾਅਦ ਅਕਾਲੀ-ਬਸਪਾ ਗਠਜੋੜ ਦੀ ਸਰਕਾਰ ਬਣਨ ’ਤੇ ਧੂਰੀ ਤੋਂ ਪਾਰਟੀ ਦੇ ਉਮੀਦਵਾਰ ਪ੍ਰਕਾਸ਼ ਚੰਦ ਗਰਗ ਨੂੰ ਕੈਬਨਿਟ ਮੰਤਰੀ ਬਣਾਇਆ ਜਾਵੇਗਾ। ਉਨ੍ਹਾਂ ਅਪੀਲ ਕੀਤੀ ਕਿ ਧੂਰੀ ਵਾਸੀ ਸ੍ਰੀ ਗਰਗ ਨੂੰ ਰਿਕਾਰਡ ਤੋੜ ਵੋਟਾਂ ਪਾ ਕੇ ਜਿਤਾਉਣ। ਉਨ੍ਹਾਂ ਪ੍ਰੋਫੈਸਰ ਦਵਿੰਦਰਪਾਲ ਭੁੱਲਰ ਦੀ ਰਿਹਾਈ ਸਬੰਧੀ ਕਿਹਾ ਕਿ ਭੁੱਲਰ ਦੀ ਰਿਹਾਈ ਅੱਗੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੜੀਕਾ ਬਣ ਰਹੇ ਹਨ, ਜੇ ਪ੍ਰੋਫੈਸਰ ਦਵਿੰਦਰਪਾਲ ਭੁੱਲਰ ਦੀ ਫਾਈਲ ਉੱਪਰ ਅਰਵਿੰਦ ਕੇਜਰੀਵਾਲ ਦਸਖ਼ਤ ਕਰ ਦਿੰਦੇ ਤਾਂ ਰਿਹਾਈ ਹੋ ਸਕਦੀ ਸੀ। ਅਕਾਲੀ ਦਲ ਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੁੱਲਰ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ। ਉਨ੍ਹਾਂ ਕਿਹਾ ਆਪ ਦੇ ਉਮੀਦਵਾਰ ਭਗਵੰਤ ਮਾਨ ਕੋਲ ਸਿਰਫ ਚੁਟਕਲੇ ਹਨ ਪੰਜਾਬ ਦੇ ਵਿਕਾਸ ਲਈ ਉਨ੍ਹਾਂ ਕੁਝ ਕੋਈ ਯੋਜਨਾ ਨਹੀਂ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀਆਂ ਕੋਲੋਂ ਈਡੀ ਵੱਲੋਂ ਬਰਾਮਦ ਕੀਤੇ ਕਰੋੜਾਂ ਰੁਪਏ ਅਪਣੇ ਆਪ ਵਿੱਚ ਕਈ ਸੁਆਲ ਖੜ੍ਹੇ ਕਰਦਾ ਹੈ ਤੇ ਇਸ ਦੀ ਬਾਰੀਕੀ ਨਾਲ ਜਾਂਚ ਹੋਣੀ ਚਾਹੀਦੀ ਹੈ। ਇਸ ਮੌਕੇ ਪਾਰਟੀ ਉਮੀਦਵਾਰ ਪ੍ਰਕਾਸ਼ ਚੰਦ ਗਰਗ, ਅਮਰੀਕ ਸਿੰਘ ਕਾਲਾ, ਬਿੰਨਰਜੀਤ, ਸਵਰਨਜੀਤ ਸਿੰਘ ਤੇ ਵਿਸ਼ਾਲ ਗਰਗ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All