DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Drug awareness campaign: ਨਸ਼ਿਆਂ ਵਿਰੁੱਧ ਲੜਾਈ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਕਰਾਰ

ਪੁਲੀਸ ਵੱਲੋਂ ਪਿੰਡ ਖਾਨਪੁਰ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਲੋਕ ਜਾਗਰੂਕਤਾ ਸਮਾਗਮ

  • fb
  • twitter
  • whatsapp
  • whatsapp
featured-img featured-img
ਖਾਨਪੁਰ ’ਚ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡੀ ਆਈ ਜੀ (ਕਮਾਂਡੋ) ਗੁਰਪ੍ਰੀਤ ਸਿੰਘ।
Advertisement

ਨਸ਼ਿਆਂ ਵਿਰੁੱਧ ਲੜਾਈ ਨੂੰ ਲੋਕ ਲਹਿਰ ਬਣਾਉਣ ਅਤੇ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪੁਲੀਸ ਵੱਲੋਂ ਪਿੰਡ ਖਾਨਪੁਰ ’ਚ ਲੋਕ ਸੰਪਰਕ ਪ੍ਰੋਗਰਾਮ ਤਹਿਤ ਜਾਗਰੂਕਤਾ ਮੀਟਿੰਗ ਕੀਤੀ ਗਈ।

ਇਕੱਠ ਨੂੰ ਸੰਬੋਧਨ ਕਰਦਿਆਂ ਡੀ ਆਈ ਜੀ ਕਮਾਂਡੋ ਪੰਜਾਬ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਨਸ਼ਿਆਂ ਦਾ ਖ਼ਾਤਮਾ ਕੇਵਲ ਕਾਨੂੰਨੀ ਕਾਰਵਾਈ ਨਾਲ ਹੀ ਨਹੀਂ, ਸਗੋਂ ਪਰਿਵਾਰਾਂ, ਪਿੰਡਾਂ, ਸਮਾਜ ਅਤੇ ਪੁਲੀਸ ਦੇ ਸਾਂਝੇ ਯਤਨਾਂ ਨਾਲ ਸੰਭਵ ਹੈ। ਉੁਨ੍ਹਾਂ ਕਿਹਾ ਕਿ ਨਸ਼ਾ ਕਿਸੇ ਇੱਕ ਵਿਅਕਤੀ ਦੀ ਸਮੱਸਿਆ ਨਹੀਂ ਬਲਕਿ ਇਸ ਦਾ ਅਸਰ ਪੂਰੇ ਪਰਿਵਾਰ ਅਤੇ ਸਮਾਜ ’ਤੇ ਪੈਂਦਾ ਹੈ। ਇਸ ਲਈ ਨਸ਼ਿਆਂ ਨਾਲ ਜੂਝ ਰਹੇ ਵਿਅਕਤੀਆਂ ਪ੍ਰਤੀ ਨਫ਼ਰਤ ਜਾਂ ਤ੍ਰਿਸਕਾਰ ਦੀ ਬਜਾਏ ਸੰਵੇਦਨਸ਼ੀਲਤਾ, ਸਹੀ ਮਾਰਗਦਰਸ਼ਨ ਅਤੇ ਲੋੜੀਂਦੀ ਮਦਦ ਦੀ ਭਾਵਨਾ ਅਪਣਾਉਣੀ ਚਾਹੀਦੀ ਹੈ। ਉਨ੍ਹਾਂ ਨੇ ਲੋਕਾਂ ਨੂੰ ਨਸ਼ੀਲੇ ਪਦਾਰਥਾਂ ਦੀ ਗ਼ੈਰ-ਕਾਨੂੰਨੀ ਵਿਕਰੀ ਜਾਂ ਤਸਕਰੀ ਬਾਰੇ ਜਾਣਕਾਰੀ ਪੁਲੀਸ ਨਾਲ ਸਾਂਝੀ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਂਦਾ ਹੈ। ਡੀ ਆਈ ਜੀ ਨੇ ਸਰਕਾਰ ਦੀ ਨਸ਼ਾ ਮੁਕਤੀ ਲਈ ਬਹੁ-ਪੱਖੀ ਰਣਨੀਤੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਮੁਹਿੰਮ ਵਿੱਚ ਜਾਗਰੂਕਤਾ, ਨਸ਼ਾ ਤਸਕਰੀ ਵਿਰੁੱਧ ਕਾਰਵਾਈ, ਲੋਕਾਂ ਦੀ ਭਾਗੀਦਾਰੀ ਅਤੇ ਨੌਜਵਾਨਾਂ ਨੂੰ ਖੇਡਾਂ ਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨਾ ਅਹਿਮ ਹੈ।

Advertisement

ਐੱਸ ਐੱਸ ਪੀ ਮਾਲੇਰਕੋਟਲਾ ਹਰਕਮਲ ਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਦਾ ਅਸਲ ਮਕਸਦ ਸਿਰਫ਼ ਨਸ਼ਾ ਤਸਕਰੀ ਨੂੰ ਰੋਕਣਾ ਹੀ ਨਹੀਂ, ਸਗੋਂ ਨੌਜਵਾਨਾਂ ਦੀ ਜ਼ਿੰਦਗੀ ਨੂੰ ਸਹੀ ਦਿਸ਼ਾ ਦੇ ਕੇ ਪਰਿਵਾਰਾਂ ਵਿੱਚ ਮੁੜ ਖ਼ੁਸ਼ਹਾਲੀ ਲਿਆਉਣਾ ਵੀ ਹੈ। ਉਨ੍ਹਾਂ ਕਿਹਾ ਕਿ ਪੁਲੀਸ ਨਸ਼ਾ ਵੇਚਣ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਨ ਲਈ ਵਚਨਬੱਧ ਹੈ, ਪਰ ਇਸ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਲਈ ਲੋਕਾਂ ਦੀ ਸਰਗਰਮ ਭਾਈਵਾਲੀ ਵੀ ਓਨੀ ਹੀ ਜ਼ਰੂਰੀ ਹੈ। ਇਸ ਮੌਕੇ ਐੱਸ ਪੀ ਰਾਜਵਿੰਦਰ ਸਿੰਘ ਰੰਧਾਵਾ, ਡੀ ਐੱਸ ਪੀ ਯਾਦਵਿੰਦਰ ਸਿੰਘ, ਡੀ ਐੱਸ ਪੀ ਇੰਦਰਪਾਲ ਸਿੰਘ ਚੌਹਾਨ ਅਤੇ ਸਰਪੰਚ ਗੁਰਮੁੱਖ ਸਿੰਘ ਖਾਨਪੁਰ ਅਤੇ ਹੋਰ ਪਤਵੰਤੇ ਹਾਜ਼ਰ ਸਨ।

Advertisement

Advertisement
×