ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੱਕੜਵਾਲ ਚੌਕ ’ਚ ਲੱਗਦੇ ਜਾਮ ਤੋਂ ਧੂਰੀ ਵਾਸੀ ਪ੍ਰੇਸ਼ਾਨ

ਚੌਕ ’ਤੇ ਓਵਰਬਰਿੱਜ ਬਣਾਉਣ ਦੀ ਮੰਗ; ਟਰੈਫਿਕ ਲਾਈਟਾਂ ਖਰਾਬ ਹੋਣ ਕਾਰਨ ਹਾਦਸੇ ਵਾਪਰਨ ਦਾ ਖਤਰਾ
ਕੱਕੜਵਾਲ ਚੌਕ ਵਿੱਚ ਲੱਗਿਆ ਵਾਹਨਾਂ ਦਾ ਜਾਮ।
Advertisement

ਸ਼ਹਿਰ ਅੰਦਰ ਦੇ ਕੱਕੜਵਾਲ ਚੌਕ ਵਿੱਚ ਹਰ ਰੋਜ਼ ਲੱਗਦੇ ਵਾਹਨਾਂ ਦੇ ਲੰਮੇ ਜਾਮ ਕਾਰਨ ਧੂਰੀ ਵਾਸੀ ਪ੍ਰੇਸ਼ਾਨ ਹਨ। ਦੱਸਣਯੋਗ ਹੈ ਕਿ ਚੌਕ ਵਿੱਚ ਟ੍ਰੈਫਿਕ ਲਾਈਟਾਂ ਲੰਮੇ ਸਮੇਂ ਤੋਂ ਬੰਦ ਹਨ ਜਿਸ ਕਾਰਨ ਹਾਦਸੇ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਇਸ ਚੌਕ ਵਿੱਚ ਚੌਰਾਹਾ ਹੋਣ ਕਾਰਨ ਇਸ ਚੌਕ ਤੋਂ ਬਰਨਾਲਾ, ਧੂਰੀ, ਸੰਗਰੂਰ, ਲੁਧਿਆਣਾ ਵੱਲੋਂ ਬੱਸਾ ਕਾਰਾਂ ਹੋਰ ਵਾਹਨ ਆਉਂਦੇ ਜਾਦੇ ਰਹਿੰਦੇ ਹਨ ਅਤੇ ਚੌਕ ਵਿੱਚ ਲੱਗੀਆਂ ਟ੍ਰੈਫਿਕ ਲਾਈਟਾਂ ਵੀ ਕੰਮ ਨਹੀਂ ਕਰ ਰਹੀਆਂ ਜਿਸ ਕਾਰਨ ਸਥਿਤੀ ਹੋਰ ਗੁੰਝਲਦਾਰ ਬਣ ਜਾਂਦੀ ਹੈ। ਦੁਪਹਿਰ ਸਮੇ ਸਕੂਲਾਂ ਨੂੰ ਛੁੱਟੀ ਹੋਣ ਕਾਰਨ ਇਸ ਚੌਕ ਵਿੱਚ ਅੱਧਾ ਅੱਧਾ ਕਿਲੋਮੀਟਰ ਦਾ ਲੰਮਾ ਜਾਮ ਲੱਗ ਜਾਂਦਾ ਹੈ ਜਿਸ ਕਾਰਨ ਬੱਚੇ ਅਪਣੇ ਘਰਾਂ ਵਿੱਚ ਸਮੇਂ ਸਿਰ ਨਹੀਂ ਪਹੁੰਚਦੇ। ਇਸ ਸਬੰਧੀ ਕਿਰਪਾਲ ਸਿੰਘ ਰਾਜੋਮਾਜਰਾ, ਹਰਬੰਸ ਸਿੰਘ ਸੋਢੀ, ਜਗਦੀਸ਼ ਸ਼ਰਮਾ ਨੇ ਕਿਹਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸ਼ਹਿਰ ਅੰਦਰ ਟ੍ਰੈਫਿਕ ਦੀ ਸਮੱਸਿਆਂ ਗੰਭੀਰ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕੱਕੜਵਾਲ ਚੌਕ ਤੋਂ ਇਲਾਵਾ ਸ਼ਹਿਰ ਦੇ ਹੋਰ ਅਹਿਮ ਹਿੱਸਿਆਂ ਅੰਦਰ ਸਾਰਾ ਦਿਨ ਟ੍ਰੈਫਿਕ ਜਾਮ ਲੱਗਣਾ ਆਮ ਜਿਹੀ ਗੱਲ ਹੋ ਗਈ ਹੈ ਜਦੋਂ ਕਿ ਇਨ੍ਹਾਂ ਥਾਵਾਂ ’ਤੇ ਟ੍ਰੈਫਿਕ ਪੁਲੀਸ ਦੇ ਮੁਲਾਜ਼ਮ ਹਰ ਸਮੇਂ ਹਾਜ਼ਰ ਰਹਿੰਦੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕੱਕੜਵਾਲ ਚੌਕ ਵਿੱਚ ਸਕੂਲੀ ਬੱਚਿਆਂ ਦੀਆ ਬੱਸਾਂ ਦਾ ਸਮਾਂ ਅੱਗੇ ਪਿੱਛੇ ਕਰਨ ਦੇ ਨਾਲ-ਨਾਲ ਟ੍ਰੈਫਿਕ ਲਾਈਟਾਂ ਚਾਲੂ ਕਰਵਾਈਆਂ ਜਾਣ ਤੇ ਟ੍ਰੈਫਿਕ ਦੀ ਸਮੱਸਿਆਂ ਨੂੰ ਗੰਭੀਰਤਾ ਨਾਲ ਹੱਲ ਕੀਤਾ ਜਾਵੇ ਤੇ ਜਾ ਇਸ ਉਪਰ ਓਵਰਬਰਿੱਜ ਬਣਾਇਆ ਜਾਵੇ। ਧੂਰੀ ਦੇ ਕਾਰਜਸਾਧਕ ਅਫਸਰ ਗੁਰਵਿੰਦਰ ਸਿੰਘ ਨੇ ਕਿਹਾ ਇਸ ਮਾਮਲੇ ਨੂੰ ਅਧਿਕਾਰੀਆਂ ਤੱਕ ਪਹੁੰਚਦਾ ਕੀਤਾ ਹੋਇਆ ਹੈ ਤੇ ਸਮੱਸਿਆਵਾਂ ਦਾ ਜਲਦੀ ਹੱਲ ਕਰ ਲਿਆ ਜਾਵੇਗਾ ਤੇ ਬੰਦ ਪਈਆਂ ਟ੍ਰੈਫਿਕ ਲਾਈਟਾਂ ਨੂੰ ਠੀਕ ਕਰਵਾਉਣ ਦੇ ਯਤਨ ਕੀਤੇ ਜਾਣਗੇ।

Advertisement
Advertisement
Show comments