ਹਰਦੀਪ ਸਿੰਘ ਸੋਢੀ
ਧੂਰੀ, 5 ਸਤੰਬਰ
ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਵਿਦਿਆਰਥੀਆਂ ਵੱਲੋਂ ਮੰਗਪੱਤਰ ਕਾਲਜ ਦੇ ਪ੍ਰਿੰਸੀਪਲ ਨੂੰ ਦਿੱਤਾ ਗਿਆ। ਇਸ ਸਬੰਧੀ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਆਗੂ ਸੁਖਦੀਪ ਹਥਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕਾ ਧੂਰੀ ਅੰਦਰ ਸਰਕਾਰੀ ਕਾਲਜ ਬੇਨੜਾ ਵਿਖੇ ਸਹੂਲਤਾਂ ਦੀ ਘਾਟ ਹੈ। ਕਾਲਜ ਵਿੱਚ ਵਿਦਿਆਰਥੀਆਂ ਦੇ ਬੈਠਣ-ਉੱਠਣ ਲਈ ਕੋਈ ਥਾਂ ਨਹੀਂ, ਪਖਾਨਿਆਂ ਦਾ ਬੁਰਾ ਹਾਲ ਹੈ, ਨਾ ਕੋਈ ਲਾਇਬ੍ਰੇਰੀ ਹੈ। ਕਾਲਜ ਵਿੱਚ ਹੋਰ ਵੀ ਬਹੁਤ ਘਾਟਾ ਹਨ ਜਿਨ੍ਹਾਂ ਨੂੰ ਦੂਰ ਕਰਨ ਲਈ ਸਮੇਂ ਸਮੇਂ ਤੇ ਕਾਲਜ ਦੇ ਪ੍ਰਿੰਸੀਪਲ ਨੂੰ ਜਾਣੂ ਕਰਵਾਇਆ ਗਿਆ। ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਪੂਰਾ ਨਾ ਕੀਤਾ ਗਿਆ ਤਾਂ ਉਹ ਸੰਘਰਸ਼ ਕਰਨਗੇ। ਇਸ ਸਬੰਧੀ ਕਾਲਜ ਪ੍ਰਿੰਸੀਪਲ ਡਾਕਟਰ ਪਰਮਜੀਤ ਕੌਰ ਨੇ ਕਿਹਾ ਵਿਦਿਆਰਥੀਆਂ ਦੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਨੂੰ ਜਾਣੂ ਕਰਵਾ ਦਿੱਤਾ ਜਾਵੇਗਾ।