ਧੂਰੀ ਵਿਕਾਸ ਮੰਚ ਨੇ ਮੈਗਾ ਮੈਡੀਕਲ ਕੈਂਪ ਲਾਇਆ
ਧੂਰੀ ਵਿਕਾਸ ਮੰਚ ਵੱਲੋਂ ਮੰਚ ਦੇ ਪ੍ਰਧਾਨ ਅਮਨ ਗਰਗ ਅਤੇ ਚੇਅਰਮੈਨ ਜਗਸੀਰ ਸਿੰਘ ਜੱਗੀ ਢੀਂਡਸਾ ਦੀ ਅਗਵਾਈ ਹੇਠ ਸਥਾਨਕ ਸ੍ਰੀ ਸਨਾਤਨ ਧਰਮ ਚੈਰੀਟੇਬਲ ਹਸਪਤਾਲ ਵਿੱਚ ਗਰੀਨ ਵਾਟਿਕਾ ਹੈਲਥ ਕੇਅਰ ਦੇ ਸਹਿਯੋਗ ਨਾਲ ਮੈਗਾ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਇਸ ਮੌਕੇ...
Advertisement
ਧੂਰੀ ਵਿਕਾਸ ਮੰਚ ਵੱਲੋਂ ਮੰਚ ਦੇ ਪ੍ਰਧਾਨ ਅਮਨ ਗਰਗ ਅਤੇ ਚੇਅਰਮੈਨ ਜਗਸੀਰ ਸਿੰਘ ਜੱਗੀ ਢੀਂਡਸਾ ਦੀ ਅਗਵਾਈ ਹੇਠ ਸਥਾਨਕ ਸ੍ਰੀ ਸਨਾਤਨ ਧਰਮ ਚੈਰੀਟੇਬਲ ਹਸਪਤਾਲ ਵਿੱਚ ਗਰੀਨ ਵਾਟਿਕਾ ਹੈਲਥ ਕੇਅਰ ਦੇ ਸਹਿਯੋਗ ਨਾਲ ਮੈਗਾ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਸੁਖਵੀਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਕੈਂਪ ਵਿੱਚ ਡਾਕਟਰਾਂ ਦੀ ਟੀਮ ਨੇ 400 ਵਿਅਕਤੀਆਂ ਦੀ ਜਾਂਚ ਕੀਤੀ। ਇਸ ਤੋਂ ਪਹਿਲਾਂ ਕੈਂਪ ਦਾ ਉਦਘਾਟਨ ਕਰਨ ਉਪਰੰਤ ਓਐੱਸਡੀ ਸੁਖਵੀਰ ਸਿੰਘ ਨੇ ਮੰਚ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਬੇ ਦੇ ਵਿਕਾਸ ਲਈ ਸਮਾਜ ਦਾ ਤੰਦਰੁਸਤ ਤੇ ਸਿਹਤਮੰਦ ਹੋਣਾ ਜ਼ਰੂਰੀ ਹੈ। ਉਨ੍ਹਾਂ ਮੰਚ ਵੱਲੋਂ ਚੈਰੀਟੇਬਲ ਡਿਸਪੈਂਸਰੀ ਖੋਲ੍ਹਣ ਲਈ ਜਗ੍ਹਾ ਦੀ ਕੀਤੀ ਗਈ ਮੰਗ ਨਾਲ ਸਹਿਮਤ ਹੁੰਦਿਆਂ ਭਰੋਸਾ ਦਿੱਤਾ ਕਿ ਜਲਦ ਹੀ ਮੰਚ ਨੂੰ ਲੋੜੀਂਦੀ ਜਗ੍ਹਾ ਅਲਾਟ ਕਰ ਦਿੱਤੀ ਜਾਵੇਗੀ। ਇਸ ਮੌਕੇ ਚੇਅਰਮੈਨ ਦਲਬੀਰ ਸਿੰਘ ਢਿੱਲੋਂ , ਚੇਅਰਮੈਨ ਰਾਜਵੰਤ ਸਿੰਘ ਘੁੱਲੀ ਅਤੇ ਪੰਜਾਬ ਵਕਫ਼ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਲਕਾ ਧੂਰੀ ਦੇ ਵਿਕਾਸ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਮੰਚ ਵੱਲੋਂ ਆਏ ਡਾਕਟਰਾਂ ਦੀ ਟੀਮ ਦਾ ਸਨਮਾਨ ਵੀ ਕੀਤਾ ਗਿਆ। ਕੈਂਪ ਦੌਰਾਨ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਵੱਲੋਂ 400 ਵਿਅਕਤੀਆਂ ਦੀ ਜਾਂਚ ਕੀਤੀ ਗਈ ਅਤੇ ਲੋੜ ਅਨੁਸਾਰ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਪੰਜਾਬ ਲਘੂ ਉਦਯੋਗ ਨਿਗਮ ਦੇ ਡਾਇਰੈਕਟਰ ਅਨਿਲ ਮਿੱਤਲ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਮੈਂਬਰ ਨਰੇਸ਼ ਸਿੰਗਲਾ, ਐੱਸਐੱਚਓ ਸਦਰ ਕਰਨਵੀਰ ਸਿੰਘ ਸੰਧੂ, ਐੱਸਐੱਚਓ ਸਿਟੀ ਪੁਲੀਸ ਜਸਵੀਰ ਸਿੰਘ ਤੂਰ, ਉਪ ਚੇਅਰਮੈਨ ਅਭਿਨਵ ਗੋਇਲ ਤੇ ਐਡਵੋਕੇਟ ਰਾਜੇਸ਼ਵਰ ਚੌਧਰੀ ਆਦਿ ਮੌਜੂਦ ਸਨ।
Advertisement
Advertisement