ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਡਾਇਰੀਆ: ਅਲੀਪੁਰ ਅਰਾਈਆਂ ’ਚ ਪਾਣੀ ਦੀ ਮੁੜ ਜਾਂਚ ਦੇ ਨਿਰਦੇਸ਼

ਗੁਰਨਾਮ ਸਿੰਘ ਅਕੀਦਾ ਪਟਿਆਲਾ, 7 ਜੁਲਾਈ ਡਾਇਰੀਆ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਮੂਹ ਐੱਸਡੀਐੱਮਜ਼, ਸਿਵਲ ਸਰਜਨ ਅਧਿਕਾਰੀ ਅਤੇ ਸਮੂਹ ਐੱਸਐੱਮਓਜ਼ ਅਤੇ ਨਗਰ ਨਿਗਮ ਅਧਿਕਾਰੀਆਂ ਨੂੰ ਬਰਸਾਤਾਂ ਦੇ ਮੌਸਮ ਵਿੱਚ ਚੁਕੰਨੇ ਰਹਿਣ ਦੀ ਹਦਾਇਤ ਜਾਰੀ ਕੀਤੀ ਹੈ।...
Advertisement

ਗੁਰਨਾਮ ਸਿੰਘ ਅਕੀਦਾ

ਪਟਿਆਲਾ, 7 ਜੁਲਾਈ

Advertisement

ਡਾਇਰੀਆ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਮੂਹ ਐੱਸਡੀਐੱਮਜ਼, ਸਿਵਲ ਸਰਜਨ ਅਧਿਕਾਰੀ ਅਤੇ ਸਮੂਹ ਐੱਸਐੱਮਓਜ਼ ਅਤੇ ਨਗਰ ਨਿਗਮ ਅਧਿਕਾਰੀਆਂ ਨੂੰ ਬਰਸਾਤਾਂ ਦੇ ਮੌਸਮ ਵਿੱਚ ਚੁਕੰਨੇ ਰਹਿਣ ਦੀ ਹਦਾਇਤ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਮੂਹ ਸਬੰਧਤ ਅਧਿਕਾਰੀ ਆਪਣੀ ਆਪਣੀ ਜ਼ਿੰਮੇਵਾਰੀ ਨੂੰ ਸਮਝਦਿਆਂ ਬਿਨਾਂ ਕਿਸੇ ਲਾਪ੍ਰਵਾਹੀ ਦੇ ਇਸ ਬਿਮਾਰੀ ਤੋਂ ਨਿਜਾਤ ਪਾਉਣ ਵਿੱਚ ਆਪਣਾ ਯੋਗਦਾਨ ਦੇਣ। ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਨਗਰ ਨਿਗਮ ਦੇ ਅਧਿਕਾਰੀਆਂ ਵੱਲੋਂ ਪਿੰਡ ਅਲੀਪੁਰ ਅਰਾਈਆਂ ਵਿੱਚ ਪਾਣੀ ਸਪਲਾਈ ਦੀ ਗੁਣਵੱਤਾ ਦੀ ਦੁਬਾਰਾ ਜਾਂਚ ਕੀਤੀ ਜਾਵੇ ਅਤੇ ਲੋਕਾਂ ਵੱਲੋਂ ਗੰਧਲਾ ਪਾਣੀ ਆਉਣ ਦੀ ਸ਼ਿਕਾਇਤ ਹੱਲ ਕੀਤੀ ਜਾਵੇ। ਡੀਸੀ ਪ੍ਰੀਤੀ ਯਾਦਵ ਨੇ ਕਿਹਾ ਕਿ ਗੰਦੇ ਪਾਣੀ ਨੂੰ ਚੈੱਕ ਕਰਨ ਵਿੱਚ ਸਮਾਂ ਗਵਾਉਣ ਦੀ ਲੋੜ ਨਹੀਂ ਹੈ, ਸਿੱਧੀ ਅਤੇ ਜਲਦੀ ਕਾਰਵਾਈ ਕਰਦੇ ਹੋਏ ਸਾਫ਼ ਅਤੇ ਪੀਣ ਯੋਗ ਪਾਣੀ ਦੀ ਪਹੁੰਚ ਲੋਕਾਂ ਤੱਕ ਬਿਨਾਂ ਕਿਸੇ ਦੇਰੀ ਤੋਂ ਯਕੀਨੀ ਬਣਾਈ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡਾਇਰੀਆ ਵਿਰੁੱਧ ਲੜਾਈ ਸਿਰਫ਼ ਸਰਕਾਰੀ ਸਹਿਯੋਗ ਨਾਲ ਹੀ ਨਹੀਂ, ਸਗੋਂ ਲੋਕਾਂ ਦੀ ਭਾਗੀਦਾਰੀ ਨਾਲ ਹੀ ਸੰਭਵ ਹੈ। ਇਸ ਲਈ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਜਾਗਰੂਕਤਾ ਕੈਂਪ ਲਗਾਉਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਕੈਂਪ ਲੋਕਾਂ ਵਿੱਚ ਡਾਇਰੀਆ ਦੀ ਰੋਕਥਾਮ, ਸਿਹਤਮੰਦ ਰਹਿਣ ਦੇ ਤਰੀਕਿਆਂ, ਸਾਫ਼ ਸੁਥਰਾ ਪਾਣੀ ਅਤੇ ਸੁਰੱਖਿਅਤ ਖ਼ੁਰਾਕ ਬਾਰੇ ਜਾਣਕਾਰੀ ਦੇਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਕੈਂਪਾਂ ਨਾਲ ਡਾਇਰੀਆ ਦੇ ਫੈਲਾਅ ਨੂੰ ਰੋਕਣ ਵਿੱਚ ਸਹਾਇਤਾ ਮਿਲੇਗੀ। ਉਨ੍ਹਾਂ ਡਾਇਰੀਆ ਫੈਲਣ ਤੋਂ ਰੋਕਣ ਲਈ ਗ਼ੈਰਕਨੂੰਨੀ ਕੁਨੈਕਸ਼ਨਾਂ ਨੂੰ ਕੱਟਣ ਲਈ ਵੀ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਐੱਸਡੀਐੱਮ ਗੁਰਦੇਵ ਸਿੰਘ ਧੰਮ, ਸਿਵਲ ਸਰਜਨ ਜਗਪਾਲਇੰਦਰ ਸਿੰਘ, ਐੱਸਐੱਮਓ ਨਾਗਰਾ ਅਤੇ ਜ਼ਿਲ੍ਹਾ ਅਪੀਡੀਮੋਲੋਜਿਸਟ ਡਾ. ਸੁਮੀਤ ਸਿੰਘ ਤੋਂ ਇਲਾਵਾ ਨਗਰ ਨਿਗਮ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਮਾਲੇਰਕੋਟਲਾ: ਸਿਹਤ ਸੰਸਥਾਵਾਂ ’ਚ ਵਿਸ਼ੇਸ਼ ‘ਕਾਰਨਰ’ ਬਣਾਏ

ਮਾਲੇਰਕੋਟਲਾ, (ਨਿੱਜੀ ਪੱਤਰ ਪ੍ਰੇਰਕ/ ਪੱਤਰ ਪ੍ਰੇਰਕ): ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਸਿਹਤ ਮੰਤਰੀ ਡਾ. ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਚਲਾਈ ਜਾ ਰਹੀ ਦਸਤ ਰੋਕੂ ਮੁਹਿੰਮ ਤਹਿਤ ਜ਼ਿਲ੍ਹੇ ਮਾਲੇਰਕੋਟਲਾ ਦੀਆਂ ਸਿਹਤ ਸੰਸਥਾਵਾਂ ਵਿੱਚ ਓ.ਆਰ.ਐਸ ਅਤੇ ਜ਼ਿੰਕ ਕਾਰਨਰ ਸਥਾਪਤ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਦੱਸਿਆ ਕਿ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਜੀਵ ਬੈਂਸ ਦੀ ਦੇਖ ਰੇਖ ਹੇਠ ਚੱਲ ਰਹੀ ਇਸ ਮੁਹਿੰਮ ਦੀ ਵਿੱਚ 5 ਸਾਲ ਤੱਕ ਦੇ ਬੱਚਿਆਂ ਦੀ ਦਸਤ ਨਾਲ ਹੋਣ ਵਾਲੀ ਮੌਤ ਦਰ ਨੂੰ ਸਿਫਰ ’ਤੇ ਲਿਆਉਣਾ ਹੈ। ਉਨ੍ਹਾਂ ਦੱਸਿਆ ਕਿ ਹਰ ਸਿਹਤ ਸੰਸਥਾ ਵਿਚ ਲੋਕਾਂ ਨੂੰ ਓ.ਆਰ.ਐਸ ਦੇ ਪੈਕਟ ਦਿੱਤੇ ਜਾ ਰਹੇ ਹਨ ਅਤੇ ਆਸ਼ਾ ਵਰਕਰਾਂ ਵੱਲੋਂ ਘਰ-ਘਰ ਜਾ ਕੇ ਵੀ 5 ਸਾਲ ਤੱਕ ਦੇ ਬੱਚਿਆਂ ਨੂੰ ਓ.ਆਰ.ਐੱਸ ਪੈਕਟ ਵੰਡੇ ਜਾਣਗੇ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਸਾਫ ਸਫਾਈ, ਹੱਥ ਧੋਣ ਦੀ ਤਕਨੀਕ, ਸ਼ੁੱਧ ਪਾਣੀ ਦੀ ਵਰਤੋ ਅਤੇ ਪਾਣੀ ਵਾਲੀਆਂ ਟੈਂਕੀਆਂ ਦੀ ਸਫਾਈ ਸਬੰਧੀ ਸਿਹਤ ਸੰਸਥਾਵਾਂ, ਸਕੂਲਾਂ, ਆਂਗਣਵਾੜੀ ਕੇਦਰਾਂ ਅਤੇ ਪਿੰਡ ਪੱਧਰ ’ਤੇ ਜਾਗਰੂਕ ਕੀਤਾ ਜਾ ਰਿਹਾ ਹੈ।

Advertisement