ਹੜ੍ਹ ਪੀੜਤਾਂ ਲਈ ਡੀਜ਼ਲ ਦੀ ਸੇਵਾ
ਝਨੇੜੀ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ 12 ਲੱਖ ਦਾ ਡੀਜ਼ਲ ਦਿੱਤਾ ਗਿਆ। ਸਰਪੰਚ ਗੁਰਮੀਤ ਸਿੰਘ ਸਰਪੰਚ, ਸਾਬਕਾ ਸਰਪੰਚ ਮਾਲਵਿੰਦਰ ਸਿੰਘ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਸੁਖਵਿੰਦਰ ਸਿੰਘ ਝਨੇੜੀ ਨੇ ਦੱਸਿਆ ਕਿ ਪੰਜਾਬ...
Advertisement
ਝਨੇੜੀ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ 12 ਲੱਖ ਦਾ ਡੀਜ਼ਲ ਦਿੱਤਾ ਗਿਆ। ਸਰਪੰਚ ਗੁਰਮੀਤ ਸਿੰਘ ਸਰਪੰਚ, ਸਾਬਕਾ ਸਰਪੰਚ ਮਾਲਵਿੰਦਰ ਸਿੰਘ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਸੁਖਵਿੰਦਰ ਸਿੰਘ ਝਨੇੜੀ ਨੇ ਦੱਸਿਆ ਕਿ ਪੰਜਾਬ ਵਿੱਚ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਦੀ ਸਹਾਇਤਾ ਲਈ ਸਮੂਹ ਪਿੰਡ ਵਾਸੀਆਂ ਵੱਲੋਂ ਪਿੰਡ ਵਿੱਚੋਂ 12 ਲੱਖ ਰੁਪਏ ਦੀ ਰਾਸ਼ੀ ਇਕੱਠੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਹ ਰਾਸ਼ੀ ਨਾਲ ਡੀਜ਼ਲ ਖਰੀਦ ਕੇ ਵੱਖ ਵੱਖ ਬੰਨਾਂ ਤੇ ਕੰਮ ਕਰ ਰਹੇ ਲੋਕਾਂ ਨੂੰ ਵੰਡਿਆ ਗਿਆ। ਪਿੰਡ ਵਾਸੀਆਂ ਵੱਲੋਂ ਪਹਿਲਾਂ ਵੀ ਰਾਸ਼ਨ ਅਤੇ ਹਰੇ ਚਾਰੇ ਦੀ ਸੇਵਾ ਕੀਤੀ ਗਈ ਹੈ।
Advertisement
Advertisement