ਸਾਇੰਸ ਮੁਕਾਬਲੇ ਮੱਲਾਂ ਮਾਰਨ ਵਾਲੇ ਦਿਲਜਾਨ ਦਾ ਸਨਮਾਨ
ਸਕੂਲ ਆਫ ਐਮੀਨੈਂਸ ਸੰਦੌੜ ਦੇ ਅੱਠਵੀਂ ਜਮਾਤ ਦੇ ਵਿਦਿਆਰਥੀ ਦਿਲਜਾਨ ਨੇ ਜ਼ਿਲ੍ਹਾ ਪੱਧਰੀ ਸਾਇੰਸ ਮੁਕਾਬਲੇ ਵਿੱਚੋਂ ਦੂਜਾ ਸਥਾਨ ਹਾਸਿਲ ਕੀਤਾ ਹੈ। ਸਕੂਲ ਵਿੱਚ ਕਰਵਾਏ ਸੰਖੇਪ ਸਮਾਗਮ ਦੌਰਾਨ ਵਿਦਿਆਰਥੀ ਦਿਲਸ਼ਾਨ ਦੀ ਜ਼ਿਲ੍ਹਾ ਪੱਧਰੀ ਪ੍ਰਾਪਤੀ ’ਤੇ ਸਕੂਲ ਪ੍ਰਿੰਸੀਪਲ ਦਲਬੀਰ ਸਿੰਘ ਵੱਲੋਂ ਸਨਮਾਨ...
Advertisement
ਸਕੂਲ ਆਫ ਐਮੀਨੈਂਸ ਸੰਦੌੜ ਦੇ ਅੱਠਵੀਂ ਜਮਾਤ ਦੇ ਵਿਦਿਆਰਥੀ ਦਿਲਜਾਨ ਨੇ ਜ਼ਿਲ੍ਹਾ ਪੱਧਰੀ ਸਾਇੰਸ ਮੁਕਾਬਲੇ ਵਿੱਚੋਂ ਦੂਜਾ ਸਥਾਨ ਹਾਸਿਲ ਕੀਤਾ ਹੈ। ਸਕੂਲ ਵਿੱਚ ਕਰਵਾਏ ਸੰਖੇਪ ਸਮਾਗਮ ਦੌਰਾਨ ਵਿਦਿਆਰਥੀ ਦਿਲਸ਼ਾਨ ਦੀ ਜ਼ਿਲ੍ਹਾ ਪੱਧਰੀ ਪ੍ਰਾਪਤੀ ’ਤੇ ਸਕੂਲ ਪ੍ਰਿੰਸੀਪਲ ਦਲਬੀਰ ਸਿੰਘ ਵੱਲੋਂ ਸਨਮਾਨ ਕੀਤਾ ਗਿਆ। ਉਨ੍ਹਾਂ ਵਿਦਿਆਰਥੀ ਦੀ ਇਸ ਪ੍ਰਾਪਤੀ ਦਾ ਸਿਹਰਾ ਗਾਈਡ ਅਧਿਆਪਕਾ ਪਰਮਿੰਦਰ ਕੌਰ ਨੂੰ ਦਿੱਤਾ। ਇਸ ਮੌਕੇ ਮਾਸਟਰ ਨਾਇਬ ਸਿੰਘ ਬੁੱਕਣਵਾਲ, ਅਮਨਦੀਪ ਸਿੰਘ, ਬਲਵਿੰਦਰ ਸਿੰਘ, ਸਵਰਨਜੀਤ ਸਿੰਘ, ਜਗਸੀਰ ਸਿੰਘ, ਕੁਲਦੀਪ ਸਿੰਘ ,ਜਸਵੀਰ ਸਿੰਘ,ਚਰਨਜੀਤ ਸਿੰਘ, ਗੁਰਮੀਤ ਸਿੰਘ, ਨਵਦੀਪ ਕੌਰ, ਕਰਮਜੀਤ ਕੌਰ, ਹਰਜਿੰਦਰ ਕੌਰ, ਜਸਪ੍ਰੀਤ ਕੌਰ, ਅਮਨਦੀਪ ਕੌਰ, ਅਮਨਦੀਪ ਗੋਇਲ ਆਦਿ ਸਕੂਲੀ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
Advertisement
Advertisement
