ਨਿੱਜੀ ਪੱਤਰ ਪ੍ਰੇਰਕ
ਧੂਰੀ, 1 ਜੂਨ
ਸੰਗਰੂਰ ਚੈਂਬਰ ਆਫ਼ ਕਾਮਰਸ ਧੂਰੀ ਵੱਲੋਂ ਪ੍ਰਧਾਨ ਦਰਸ਼ਨ ਸਿੰਘ ਧਨੋਂ ਵਾਲਿਆਂ ਦੀ ਅਗਵਾਈ ਹੇਠ ਸਥਾਨਕ ਸੰਗਰੂਰ ਰੋਡ ਵਿੱਚ ਸਥਿਤ ਹੋਟਲ ਵਿਖੇ ਕਰਵਾਈ ਜਨਰਲ ਹਾਊਸ ਮੀਟਿੰਗ ਵਿੱਚ ਜਿੱਥੇ ਉਦਯੋਗਪਤੀਆਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਮੰਗਾਂ ਬਾਰੇ ਵਿਚਾਰ ਕੀਤਾ ਗਿਆ, ਉਥੇ ਇਸ ਮੌਕੇ ਇਕ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਇਆ ਗਿਆ। ਚੈਂਬਰ ਦੇ ਜਨਰਲ ਸਕੱਤਰ ਅੰਮ੍ਰਿਤ ਗਰਗ ਰਿੰਕੂ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਉਨ੍ਹਾਂ ਪਾਵਰਕੌਮ ਦੇ ਕੰਮਾਂ ਵਿਚ ਲੋਕਾਂ ਨੂੰ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਸਹਿਯੋਗ ਦੀ ਮੰਗ ਵੀ ਕੀਤੀ। ਡੀ ਐਸ ਪੀ ਧੂਰੀ ਪਰਮਿੰਦਰ ਸਿੰਘ ਨੇ ਸੰਸਥਾਂ ਵਲੋ ਕੀਤੇ ਜਾ ਰਹੇ ਮਾਨਵਤਾ ਭਲਾਈ ਦੇ ਕੰਮਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਐੱਸਐੱਚਓ ਦੀਪਇੰਦਰਪਾਲ ਸਿੰਘ ਜੇਜੀ, ਥਾਣਾ ਸਿਟੀ ਧੂਰੀ ਦੇ ਮੁਖੀ ਇੰਸਪੈਕਟਰ ਹਰਜਿੰਦਰ ਸਿੰਘ ਢਿੱਲੋਂ, ਥਾਣਾ ਸਦਰ ਦੇ ਮੁਖੀ ਸੁਖਵਿੰਦਰ ਸਿੰਘ ਗਿੱਲ, ਐਕਸੀਅਨ ਪਾਵਰਕੌਮ ਧੂਰੀ ਮਨੋਜ ਗਰਗ, ਐਸ ਡੀ ਓ ਪਾਵਰਕੌਮ ਮੋਹਣਪ੍ਰੀਤ ਸਿੰਘ, ਵਪਾਰ ਮੰਡਲ ਦੇ ਪ੍ਰਧਾਨ ਵਿਕਾਸ ਜੈਨ, ਐਡਵਕੇਟ ਭੂਸ਼ਨ ਕੁਮਾਰ ਗਰਗ, ਬਾਰ ਐਸ਼ਸੀਏਸ਼ਨ ਦੇ ਪ੍ਰਧਾਨ ਰਾਜੀਵ ਸਿੰਗਲਾ , ਚੈਂਬਰ ਆਗੂਆਂ ਵਿਚ ਜੀਵਨ ਜੈਨ, ਹਰਦੀਪ ਸਿੰਘ, ਦੀਪ ਜੋਤੀ ਬਾਂਸਲ, ਗੁਰਮੁਖ ਸਿੰਘ ਰਾਜੂ, ਰਾਜੀਵ ਗੋਇਲ, ਖਜਾਨਚੀ ਸੁਨੀਲ ਕੁਮਾਰ ਬਬਲਾ, ਰਾਕੇਸ਼ ਕੁਮਾਰ ਆਦਿ ਵੀ ਹਾਜ਼ਰ ਸਨ।