ਅਮਰਗੜ੍ਹ: ਦੀ ਰੈਵੇਨਿਊ ਪਟਵਾਰ ਯੂਨੀਅਨ ਨੇ ਨਵੇਂ ਜੁਆਇਨ ਕਰ ਕੇ ਟ੍ਰੇਨਿੰਗ ਕਰਨ ਆਏ ਸੱਤ ਪਟਵਾਰੀਆਂ ਦਾ ਸਵਾਗਤ ਕਰਦਿਆਂ ਸਨਮਾਨ ਕੀਤਾ। ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਪੰਜਾਬ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਲਾਂਗੜੀਆਂ, ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਛੋਕਰਾਂ, ਜਨਰਲ ਸਕੱਤਰ ਹਰਦੀਪ ਸਿੰਘ ਮੰਡੇਰ ਆਦਿ ਸ਼ਾਮਲ ਹੋਏ। ਇਸ ਮੌਕੇ ਪੰਜਾਬ ਦੇ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਨੇ ਕਿਹਾ ਕਿ ਕਿਸੇ ਵੀ ਪਟਵਾਰੀ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਹੜ੍ਹਾਂ ਦੀ ਸਥਿਤੀ ’ਤੇ ਚਿੰਤਾ ਜ਼ਾਹਰ ਕਰਦਿਆਂ ਪਟਵਾਰੀਆਂ ਨੂੰ ਆਮ ਲੋਕਾਂ ਨਾਲ ਮਿਲ ਕੇ ਕੰਮ ਕਰਨ ਤੇ ਕਿਸੇ ਵੀ ਮੁਸ਼ਕਲ ਘੜੀ ਵਿਚ ਤਹਿਸੀਲ ਦਫ਼ਤਰ ਵਿਚ ਉੱਚ ਅਫ਼ਸਰਾਂ ਨੂੰ ਤੁਰੰਤ ਸੂਚਨਾ ਦੇਣ ਲਈ ਕਿਹਾ। ਇਸ ਮੌਕੇ ਪਟਵਾਰੀਆਂ ਦੀਆਂ ਮੁਸ਼ਕਲਾਂ ਬਾਰੇ ਚਰਚਾ ਕੀਤੀ ਗਈ। ਇਸ ਮੌਕੇ ਪਰਮਜੀਤ ਸਿੰਘ, ਨਿਕਾਸ਼ੀ ਜੋਸ਼ੀ, ਜਦੀਪ ਸਿੰਘ ਝੂੰਦਾਂ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ