ਪੱਤਰ ਪ੍ਰੇਰਕ
ਸੰਦੌੜ, 2 ਸਤੰਬਰ
ਪਿੰਡ ਭੂਦਨ ਵਿੱਚ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੀਡੀਪੀਓ ਮਾਲੇਰਕੋਟਲਾ ਪਵਨ ਕੁਮਾਰ ਦੀ ਅਗਵਾਈ ਹੇਠ ਪੈਨਸ਼ਨ ਵੰਡ ਸਮਾਗਮ ਕਰਵਾਇਆ ਗਿਆ। ਸਰਪੰਚ ਬੀਬੀ ਕਰਮਜੀਤ ਕੌਰ ਭੂਦਨ ਅਤੇ ਸੀਨੀਅਰ ਸੁਪਰਵਾਈਜ਼ਰ ਸ੍ਰੀਮਤੀ ਪਾਲ ਕੌਰ ਨੇ ਕਿਹਾ ਕਿ ਸਮਾਗਮ ਵਿੱਚ 334 ਲਾਭਪਾਤਰੀਆਂ ਨੂੰ ਚੈੱਕ ਤਕਸੀਮ ਕੀਤੇ ਗਏ ਹਨ।
ਧੂਰੀ (ਨਿੱਜੀ ਪੱਤਰ ਪ੍ਰੇਰਕ): ਇੱਥੋਂ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਪਿੰਡ ਮੀਮਸਾ ਵਿੱਚ ਬੁਢਾਪਾ, ਅੰਗਹੀਣਾਂ ਅਤੇ ਵਿਧਵਾ ਪੈਨਸ਼ਨਾਂ ਦੇ ਚੈੱਕ ਵੰਡੇ। ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਅਗਵਾਈ ਹੇਠ ਧੂਰੀ ਹਲਕੇ ਦਾ ਸਰਬਪੱਖੀ ਵਿਕਾਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਹਲਕਾ ਵਾਸੀਆਂ ਦੇ ਕੰਮ ਬਿਨਾਂ ਪਾਰਟੀਬਾਜ਼ੀ ਤੋਂ ਕਰ ਰਹੇ ਹਨ।
ਇਸ ਮੌਕੇ ਵਿਧਾਇਕ ਨੇ ਮੀਮਸਾ ਦੇ ਸਰਪੰਚ ਸੁਖਬੀਰ ਸਿੰਘ ਕਾਲਾ ਨਾਲ ਪਿੰਡ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਚਰਚਾ ਵੀ ਕੀਤੀ ਅਤੇ ਕਿਹਾ ਕਿ ਪਿੰਡ ਵਿੱਚ ਵਿਕਾਸ ਪੱਖੋਂ ਕਿਸੇ ਵੀ ਤਰ੍ਹਾਂ ਦੀ ਕੋਈ ਕਸਰ ਬਾਕੀ ਨਹੀਂ ਰਹਿਣੀ ਚਾਹੀਦੀ।