ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜ਼ਿਲ੍ਹਾ ਪ੍ਰਸ਼ਾਸਨ ਨੇ ਪਰਾਲੀ ਸਾੜਨ ਖ਼ਿਲਾਫ਼ ਪਿੰਡਾਂ ’ਚ ਜਾਗਰੂਕਤਾ ਮੁਹਿੰਮ ਵਿੱਢੀ

ਡਿਪਟੀ ਕਮਿਸ਼ਨਰ ਵਿਰਾਜ ਐੱਸ ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਅਧੀਨ, ਝੋਨੇ ਦੀ ਵਾਢੀ ਦੇ ਮੌਸਮ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਹੈ। ਇਸ ਲੜੀ ਤਹਿਤ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਦੀ ਅਗਵਾਈ...
Advertisement

ਡਿਪਟੀ ਕਮਿਸ਼ਨਰ ਵਿਰਾਜ ਐੱਸ ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਅਧੀਨ, ਝੋਨੇ ਦੀ ਵਾਢੀ ਦੇ ਮੌਸਮ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਹੈ। ਇਸ ਲੜੀ ਤਹਿਤ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਟੀਮ ਨੇ ਪਿੰਡ ਕੁਠਾਲਾ ਅਤੇ ਭੂਦਨ ਵਿੱਚ ਕਿਸਾਨਾਂ ਨਾਲ ਰੂਬਰੂ ਹੋ ਕੇ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੇ ਨੁਕਸਾਨਾਂ ਅਤੇ ਵਿਕਲਪਾਂ ਤੋਂ ਜਾਣੂ ਕਰਵਾਇਆ।

ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਰਾਲੀ ਸਾੜਨ ਨਾਲ ਨਾ ਸਿਰਫ਼ ਵਾਤਾਵਰਨ ਜ਼ਹਿਰੀਲਾ ਹੁੰਦਾ ਹੈ, ਬਲਕਿ ਮਿੱਟੀ ਦੇ ਉਪਜਾਊ ਤੱਤ ਵੀ ਸੜ ਕੇ ਨਸ਼ਟ ਹੋ ਜਾਂਦੇ ਹਨ, ਜਿਸ ਨਾਲ ਫਸਲਾਂ ਦੀ ਪੈਦਾਵਾਰ ਘਟਦੀ ਹੈ। ਉਨ੍ਹਾਂ ਨੇ ਕਿਹਾ ਕਿ ਪਰਾਲੀ ਦੇ ਧੂੰਏ ਨਾਲ ਮਨੁੱਖੀ ਸਿਹਤ ‘ਤੇ ਵੀ ਮਾਰੂ ਅਸਰ ਪੈਂਦਾ ਹੈ ਅਤੇ ਖਾਸਕਰ ਬਜੁਰਗਾਂ, ਬੱਚਿਆਂ ਤੇ ਦਮ ਦੇ ਮਰੀਜ਼ਾਂ ਲਈ ਇਹ ਗੰਭੀਰ ਖਤਰਾ ਬਣ ਜਾਂਦਾ ਹੈ।

Advertisement

ਉਨ੍ਹਾਂ ਨੇ ਕਿਹਾ ਕਿ ਕਿਸਾਨ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਦੇ ਹੋਏ ਪਰਾਲੀ ਨੂੰ ਜ਼ਮੀਨ ਵਿੱਚ ਮਿਲਾ ਸਕਦੇ ਹਨ ਜਾਂ ਬਾਇਓ-ਡੀਕੰਪੋਜ਼ਰ ਨਾਲ ਖੇਤਾਂ ਵਿੱਚ ਖਾਦ ਵਜੋਂ ਵਰਤ ਸਕਦੇ ਹਨ, ਜੋ ਮਿੱਟੀ ਲਈ ਲਾਭਕਾਰੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਕੇ ਸੀ ਆਰ ਐੱਮ ਮਸ਼ੀਨਰੀ ਦੀ ਵਰਤੋਂ ਪਰਾਲੀ ਦੀ ਯੋਗ ਸੰਭਾਲ ਕਰਨ ਲਈ ਯਕੀਨੀ ਬਣਾਉਣ।

Advertisement
Show comments