ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਕੂਲਾਂ ਦਾ ਮੁੜ ਨਿਰੀਖਣ
ਜ਼ਿਲ੍ਹਾ ਮੈਜਿਸਟ੍ਰੇਟ ਅਤੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਜ਼ਿਲ੍ਹਾ ਸੰਗਰੂਰ ਦੇ 26 ਪਿੰਡਾਂ ਵਿੱਚ ਪੈਂਦੇ ਸਾਰੇ ਸਕੂਲਾਂ ਅਤੇ ਹੋਰ ਵੱਖ-ਵੱਖ ਪਿੰਡਾਂ ਦੇ 24 ਸਕੂਲਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਰੱਖਣ ਦਾ ਹੁਕਮ ਜਾਰੀ ਕੀਤੇ ਗਏ ਸਨ ਪਰ ਅੱਜ ਮੁੜ ਨਿਰੀਖਣ...
Advertisement
ਜ਼ਿਲ੍ਹਾ ਮੈਜਿਸਟ੍ਰੇਟ ਅਤੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਜ਼ਿਲ੍ਹਾ ਸੰਗਰੂਰ ਦੇ 26 ਪਿੰਡਾਂ ਵਿੱਚ ਪੈਂਦੇ ਸਾਰੇ ਸਕੂਲਾਂ ਅਤੇ ਹੋਰ ਵੱਖ-ਵੱਖ ਪਿੰਡਾਂ ਦੇ 24 ਸਕੂਲਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਰੱਖਣ ਦਾ ਹੁਕਮ ਜਾਰੀ ਕੀਤੇ ਗਏ ਸਨ ਪਰ ਅੱਜ ਮੁੜ ਨਿਰੀਖਣ ਉਪਰੰਤ ਬੰਦ ਕੀਤੇ ਸਕੂਲਾਂ ਵਿਚੋਂ 2 ਸਕੂਲਾਂ ਨੂੰ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ। ਭਲਕੇ 10 ਸਤੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਧੂਰੀ ਅਤੇ ਸਰਕਾਰੀ ਹਾਈ ਸਕੂਲ ਪਲਾਸੌਰ ਵੀ ਖੁੱਲ੍ਹਣਗੇ। ਅੱਜ ਸਕੂਲ ਮੁਖੀ ਅਤੇ ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਸਕੂਲਾਂ ਦੇ ਨਿਰੀਖਣ ਉਪਰੰਤ ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ ਜਾਰੀ ਰਿਪੋਰਟ ਦੇ ਅਧਾਰ ਉੱਤੇ ਇਹ ਫੈਸਲਾ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਸੰਗਰੂਰ ਦੇ 26 ਪਿੰਡਾਂ ਵਿੱਚ ਪੈਂਦੇ ਸਾਰੇ ਸਕੂਲ ਅਤੇ ਹੋਰ ਪਿੰਡਾਂ ਦੇ 22 ਸਕੂਲ ਅਗਲੇ ਹੁਕਮਾਂ ਤੱਕ ਬੰਦ ਰਹਿਣਗੇ।
Advertisement
Advertisement