ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 7 ਅਗਸਤ
ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵਿਦਿਅਕ ਮੁਕਾਬਲੇ ਸਰਕਾਰੀ ਪ੍ਰਾਇਮਰੀ ਸਕੂਲ ਬਡਰੁੱਖਾਂ ਵਿੱਚ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਵਿਨੋਦ ਹਾਂਡਾ ਨੇ ਸ਼ਮੂਲੀਅਤ ਕੀਤੀ। ਜਾਣਕਾਰੀ ਮੁਤਾਬਿਕ ਇਨ੍ਹਾਂ 11 ਮੁਕਾਬਲਿਆਂ ਵਿਚ ਜ਼ਿਲ੍ਹਾ ਭਰ ਤੋਂ ਕਰੀਬ 400 ਬੱਚਿਆਂ ਨੇ ਭਾਗ ਲਿਆ। ਇਸ ਦੌਰਾਨ ਭਾਸ਼ਣ ਮੁਕਾਬਲੇ ਵਿੱਚ ਅੰਸ਼ਿਕਾ ਸ਼ਰਮਾ ਨੇ ਪਹਿਲਾ ਅਤੇ ਮਨਿੰਦਰ ਸਿੰਘ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਲੇਖ ਰਚਨਾ ਮੁਕਾਬਲੇ ਵਿੱਚ ਆਂਚਲ ਵਿਸ਼ਵਕਰਮਾ ਨੇ ਪਹਿਲਾ ਅਤੇ ਅੰਸ਼ਿਕਾ ਸ਼ਰਮਾ ਨੇ ਦੂਸਰਾ ਸਥਾਨ, ਪੇਟਿੰਗ ਮੁਕਾਬਲੇ ਵਿੱਚ ਕ੍ਰਿਤਿਕਾ ਵਰਮਾ ਨੇ ਪਹਿਲਾ ਅਤੇ ਸੁਖਲਵ ਸਿੰਘ ਨੇ ਦੂਸਰਾ ਸਥਾਨ, ਗੀਤ ਗਾਇਨ ਮੁਕਾਬਲੇ ਵਿੱਚ ਦਲਜੀਤ ਸਿੰਘ ਨੇ ਪਹਿਲਾ ਅਤੇ ਗੋਲੂ ਕੁਮਾਰੀ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਪੋਸਟਰ ਮੇਕਿੰਗ ਮੁਕਾਬਲੇ ਵਿੱਚ ਕਰਨਵੀਰ ਸਿੰਘ ਨੇ ਪਹਿਲਾ ਅਤੇ ਮਨਵੀਰ ਕੌਰ ਨੇ ਦੂਸਰਾ ਸਥਾਨ, ਕੌਲਾਜ ਮੇਕਿੰਗ ਮੁਕਾਬਲੇ ਵਿੱਚ ਧਰੁਵ ਨੇ ਪਹਿਲਾ ਅਤੇ ਪ੍ਰਭਦੀਪ ਕੌਰ ਨੇ ਦੂਸਰਾ ਸਥਾਨ, ਸਕਿੱਟ ਮੁਕਾਬਲੇ ਵਿੱਚ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਕੋਰਿਓਗ੍ਰਾਫੀ ਮੁਕਾਬਲੇ ਵਿੱਚ ਸ.ਪ੍ਰਾ.ਸ. ਲਹਿਰਾ (ਕੁੜੀਆਂ) ਨੇ ਪਹਿਲਾ ਅਤੇ ਸ.ਪ੍ਰਾ.ਸ. ਸਲੇਮਪੁਰ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਸਭ ਤੋਂ ਵੱਧ ਪੁਜ਼ੀਸ਼ਨਾਂ ਪ੍ਰਾਪਤ ਕਰਕੇ ਸੰਗਰੂਰ-2 (ਭਵਾਨੀਗੜ੍ਹ) ਬਲਾਕ ਨੇ ਓਵਰਆਲ ਟਰਾਫ਼ੀ ਜਿੱਤੀ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਜੇਤੂ ਬੱਚਿਆਂ ਨੂੰ ਇਨਾਮਾਂ ਦੀ ਵੰਡ ਕੀਤੀ। ਨੋਡਲ ਅਫ਼ਸਰ ਅਭਿਨਵ ਜੈਦਕਾ ਨੇ ਮਹਿਮਾਨਾ ਦਾ ਧੰਨਵਾਦ ਕੀਤਾ।