ਬੀਕੇਯੂ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਹੇਠ ਸਥਾਨਕ ਗੁਰੂਦੁਆਰਾ ਸੱਚਖੰਡ ਵਿੱਚ ਹੋਈ। ਇਸ ਦੌਰਾਨ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਆਏ ਹੜ੍ਹਾਂ ਲਈ ਬਹੁਤ ਵੱਡੀ ਗਲਤੀ ਪ੍ਰਸ਼ਾਸਨ ਦੀ ਹੈ ਕਿਉਂਕਿ...
Advertisement
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਹੇਠ ਸਥਾਨਕ ਗੁਰੂਦੁਆਰਾ ਸੱਚਖੰਡ ਵਿੱਚ ਹੋਈ। ਇਸ ਦੌਰਾਨ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਆਏ ਹੜ੍ਹਾਂ ਲਈ ਬਹੁਤ ਵੱਡੀ ਗਲਤੀ ਪ੍ਰਸ਼ਾਸਨ ਦੀ ਹੈ ਕਿਉਂਕਿ ਪ੍ਰਸ਼ਾਸਨ ਨੇ ਜੂਨ ਜੁਲਾਈ ਵਿੱਚ ਡੈਮਾਂ ਨੂੰ ਖਾਲੀ ਨਹੀਂ ਕੀਤਾ ਗਿਆ। ਜਥੇਬੰਦੀ ਨੇ ਆਉਂਦੀ ਪੰਜ ਸਤੰਬਰ ਨੂੰ ਪੰਜਾਬ ਦੇ ਡੀਸੀ ਹੈੱਡ ਕੁਆਰਟਰਾਂ ’ਤੇ ਵੱਡੇ ਇਕੱਠ ਕਰਕੇ ਮੰਗ ਪੱਤਰ ਦੇਣ ਦਾ ਫੈਸਲਾ ਕੀਤਾ ਹੈ ਅਤੇ ਵੱਡੇ ਪੱਧਰ ’ਤੇ ਕਮੇਟੀ ਆ ਬਣਾ ਕੇ ਪਿੰਡਾਂ ਵਿੱਚੋਂ ਰਾਸ਼ਨ ਇਕੱਠਾ ਕਰਕੇ ਲੋੜਵੰਦ ਲਈ ਪਹੰਚਾਉਣ ਦਾ ਅਹਿਦ ਲਿਆ। ਮੀਟਿੰਗ ਵਿੱਚ ਸੂਬਾ ਆਗੂ ਜਨਕ ਸਿੰਘ ਭੁਟਾਲ, ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ, ਜ਼ਿਲ੍ਹਾ ਆਗੂ ਬਹਾਲ ਸਿੰਘ ਢੀਂਡਸਾ, ਦਰਸ਼ਨ ਸਿੰਘ ਚੰਗਾਲੀ ਵਾਲਾ, ਸੁਨਾਮ ਦੇ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ, ਸੁਖਪਾਲ ਮਾਣਕ ਕਣਕ ਵਾਲ ਤੇ ਬਲਾਕ ਸੰਗਰੂਰ ਦੇ ਆਗੂ ਜਗਤਾਰ ਸਿੰਘ ਲੱਡੀ ਆਦਿ ਹਾਜ਼ਰ ਸਨ।
Advertisement
Advertisement