ਜ਼ਿਲ੍ਹਾ ਪੱਧਰੀ ਸਿਖਲਾਈ ਸੈਮੀਨਾਰ
ਪੱਤਰ ਪ੍ਰੇਰਕ
ਮਾਲੇਰਕੋਟਲਾ, 30 ਜੂਨ
ਆਮ ਆਦਮੀ ਕਲੀਨਿਕਾਂ ‘ਚ ਬੱਚਿਆਂ ਦੇ ਤੀਬਰ ਕੁਪੋਸ਼ਣ, ਗੈਰ-ਸੰਕਰਾਮਕ ਬਿਮਾਰੀਆਂ ਅਤੇ ਕੁੱਤੇ ਦੇ ਕਟਣ ਸਬੰਧੀ ਸੇਵਾਵਾਂ ਚਾਲੂ ਕਰਵਾਉਣ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਪੱਧਰੀ ਸਿਖਲਾਈ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ ਹੁਣ ਬੱਚਿਆਂ ਦੇ ਤੀਬਰ ਕੁਪੋਸ਼ਣ, ਗੈਰ-ਸੰਕਰਾਮਕ ਬਿਮਾਰੀਆਂ ਅਤੇ ਕੁੱਤੇ ਦੇ ਕੱਟਣ ਸਬੰਧੀ ਇਲਾਜ ਦੀਆਂ ਸੇਵਾਵਾਂ ਸ਼ੁਰੂ ਕੀਤੀਆਂ ਜਾਣੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਗੈਰ-ਸੰਕਰਾਮਕ ਬਿਮਾਰੀਆਂ ਅਤੇ ਕੁੱਤੇ ਦੇ ਕਟਣ ਦਾ ਆਮ ਆਦਮੀ ਕਲੀਨਿਕਾਂ ਵਿੱਚ ਇਲਾਜ ਨਾ ਹੋਣ ਕਾਰਨ ਲੋਕਾਂ ਨੂੰ ਦੂਰ ਜਾਣਾ ਪੈਂਦਾ ਸੀ ਪਰ ਹੁਣ ਇਨ੍ਹਾਂ ਕਲੀਨਿਕਾਂ ਵਿੱਚ ਲੋਕਾਂ ਨੂੰ ਇਨ੍ਹਾਂ ਬਿਮਾਰੀਆਂ ਦਾ ਇਲਾਜ ਘਰ ਦੇ ਨੇੜੇ ਹੀ ਪ੍ਰਾਪਤ ਹੋ ਸਕੇਗਾ। ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਪੁਨੀਤ ਸਿੱਧੂ , ਡਾ. ਸ਼ਮਸ਼ੇਰ ਸਿੰਘ, ਬਾਲ ਰੋਗਾਂ ਦੇ ਮਾਹਿਰ ਡਾ. ਠਾਕੁਰਵੀਰ ਸਿੰਘ ਅਤੇ ਜ਼ਿਲਾ ਮਹਾਂਮਾਰੀ ਮਾਹਿਰ ਡਾ. ਰਮਨਦੀਪ ਕੌਰ ਵੱਲੋਂ ਸਿਖਲਾਈ ‘ਚ ਭਾਗ ਲੈਣ ਵਾਲੇ ਡਾਕਟਰ ਅਤੇ ਪੈਰਾ ਮੈਡੀਕਲ ਸਟਾਫ ਨੂੰ ਸਿਖਲਾਈ ਦਿੱਤੀ ਗਈ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਸਜੀਲਾ ਖਾਨ, ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਖਵਿੰਦਰ ਸਿੰਘ, ਸੀਨੀਅਰ ਮੈਡੀਕਲ ਅਫਸਰ ਡਾ. ਜੋਤੀ ਕਪੂਰ ਦੇ ਨਾਲ ਆਮ ਆਦਮੀ ਕਲੀਨਿਕਾਂ ’ਚ ਤਾਇਨਾਤ ਡਾਕਟਰ ਅਤੇ ਕਲੀਨਿਕਲ ਸਹਾਇਕ ਹਾਜ਼ਰ ਸਨ।