ਜ਼ਿਲ੍ਹਾ ਪੀਸ ਕਮੇਟੀ ਦੀ ਮੀਟਿੰਗ
ਜ਼ਿਲ੍ਹਾ ਮਾਲੇਰਕੋਟਲਾ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਅੱਜ ਸੀਨੀਅਰ ਕਪਤਾਨ ਪੁਲੀਸ ਗਗਨ ਅਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਪੀਸ ਕਮੇਟੀ ਦੀ ਮੀਟਿੰਗ ਦੌਰਾਨ ਜ਼ਿਲ੍ਹਾ ਪੁਲੀਸ ਮੁਖੀ ਨੇ ਵੱਖ ਵੱਖ ਧਰਮਾਂ ਅਤੇ ਸਿਆਸੀ ਧਿਰਾਂ ਦੇ ਆਗੂਆਂ...
Advertisement
ਜ਼ਿਲ੍ਹਾ ਮਾਲੇਰਕੋਟਲਾ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਅੱਜ ਸੀਨੀਅਰ ਕਪਤਾਨ ਪੁਲੀਸ ਗਗਨ ਅਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਪੀਸ ਕਮੇਟੀ ਦੀ ਮੀਟਿੰਗ ਦੌਰਾਨ ਜ਼ਿਲ੍ਹਾ ਪੁਲੀਸ ਮੁਖੀ ਨੇ ਵੱਖ ਵੱਖ ਧਰਮਾਂ ਅਤੇ ਸਿਆਸੀ ਧਿਰਾਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਤਿਉਹਾਰਾਂ ਦੇ ਚੱਲ ਰਹੇ ਸੀਜ਼ਨ ਦੌਰਾਨ ਅਮਨ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਰੱਖਣ ਲਈ ਸਾਂਝੇ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੀਸ ਕਮੇਟੀ ਵਿੱਚ ਹਰ ਧਰਮ ਅਤੇ ਹਰ ਵਰਗ ਦੇ ਲੋਕਾਂ ਨੂੰ ਸ਼ਾਮਲ ਕੀਤਾ ਗਿਆ ਹੈ, ਤਾਂ ਜੋ ਮੋਹ ਭਰੇ ਮੁੱਹਬਤੀ ਮਾਹੌਲ ਲਈ ਉਨ੍ਹਾਂ ਦੇ ਮਹੱਤਵਪੂਰਨ ਸੁਝਾਅ ਲਏ ਜਾ ਸਕਣ। ਇਸ ਮੌਕੇ ਐੱਸਪੀ (ਸਥਾਨਕ) ਗੁਰਸ਼ਰਨਜੀਤ ਸਿੰਘ , ਉਪ ਕਪਤਾਨ ਪੁਲੀਸ (ਸਥਾਨਕ) ਮਾਲੇਰਕੋਟਲਾ ਮਾਨਵਜੀਤ ਸਿੰਘ, ਮੁਫਤੀ-ਏ-ਆਜ਼ਮ ਪੰਜਾਬ ਇਰਤਕਾ ਉਲ ਹਸਨ ਕਾਂਧਲਵੀ ਤੇ ਚੇਅਰਮੈਨ ਮਾਰਕੀਟ ਕਮੇਟੀ ਜਾਫਰ ਅਲੀ ਆਦਿ ਹਾਜ਼ਰ ਸਨ।
Advertisement
Advertisement
×