ਰਜਵਾਹੇ ਵਿੱਚ ਫੈਲੀ ਗੰਦਗੀ ਕਾਰਨ ਲੋਕ ਪ੍ਰੇਸ਼ਾਨ

ਰਜਵਾਹੇ ਵਿੱਚ ਫੈਲੀ ਗੰਦਗੀ ਕਾਰਨ ਲੋਕ ਪ੍ਰੇਸ਼ਾਨ

ਧੂਰੀ ਦੇ ਰਜਵਾਹੇ ਵਿੱਚ ਪਿਆ ਕੂੜਾ ਕਰਕਟ।

ਹਰਦੀਪ ਸਿੰਘ ਸੋਢੀ
ਧੂਰੀ, 25 ਨਵੰਬਰ

ਧੂਰੀ ਦੇ ਵਿਧਾਇਕ ਦਲਵੀਰ ਸਿੰਘ ਗੋਲਡੀ ਵੱਲੋਂ ਸ਼ਹਿਰ ਵਿੱਚੋਂ ਲੰਘਦੇ ਰਜਵਾਹੇ ਦੇ ਆਲੇ-ਦੁਆਲੇ ਨੂੰ ਸੁੰਦਰ ਬਣਾਉਣ ਲਈ 2 ਕਰੋੜ ਤੋਂ ਵੱਧ ਦੀ ਰਕਮ ਖਰਚ ਕੀਤੀ ਜਾ ਰਹੀ ਹੈ ਪਰ ਸ਼ਹਿਰ ਦੇ ਲੋਕਾਂ ਵੱਲੋਂ ਇਸ ਰਜਵਾਹੇ ਵਿੱਚ ਘਰਾਂ ਦਾ ਕੂੜਾ ਸੁੱਟਣਾ ਬੰਦ ਨਹੀਂ ਕੀਤਾ ਗਿਆ ਜਿਸ ਕਾਰਨ ਇਸ ’ਚ ਗੰਦਗੀ ਫੈਲੀ ਹੋਈ ਹੈ। ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਦੇ ਆਗੂ ਹਰਬੰਸ ਸਿੰਘ ਸੋਢੀ, ਕਿਰਪਾਲ ਸਿੰਘ ਰਾਜੋਮਾਜਰਾ, ਸੰਜੀਵ ਕੁਮਾਰ ਆਦਿ ਆਗੂਆਂ ਨੇ ਨਹਿਰੀ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਇਸ ਰਜਵਾਹੇ ਦੀ ਸਫ਼ਾਈ ਕਰਵਾਉਣ ਤੋਂ ਬਾਅਦ ਰਜਵਾਹੇ ਦੇ ਆਲੇ ਦੁਆਲੇ ਨੋਟਿਸ ਬੋਰਡ ਲਗਾਏ ਜਾਣ ਜਿਸ ’ਚ ਰਜਵਾਹੇ ਵਿੱਚ ਗੰਦਗੀ ਸੁੱਟਣ ਵਾਲੇ ਵਿਅਕਤੀ ਖ਼ਿਲਾਫ਼ ਕਾਰਵਾਈ ਕਰਨ ਲਈ ਲਿਖਿਆ ਜਾਵੇ। ਉਨ੍ਹਾਂ ਕਿਹਾ ਸ਼ਹਿਰ ਦੇ ਇਸ ਰਜਵਾਹੇ ਦੇ ਆਲੇ-ਦੁਆਲੇ ਰੋਜ਼ਾਨਾ ਸਵੇਰੇ ਸ਼ਾਮ ਸ਼ਹਿਰ ਦੀਆਂ ਔਰਤਾਂ ਤੇ ਬੱਚੇ ਸੈਰ ਤੇ ਕਸਰਤ ਕਰਦੇ ਹਨ ਪਰ ਰਜਵਾਹੇ ਵਿੱਚ ਫੈਲੀ ਗੰਦਗੀ ਕਾਰਨ ਵਾਤਾਵਰਨ ਖ਼ਰਾਬ ਹੋਣ ਲੱਗਾ ਹੈ। ਉਨ੍ਹਾਂ ਕਿਹਾ ਕਿ ਰਜਵਾਹੇ ਦੀ ਸਫ਼ਾਈ ਕਰਵਾਉਣ ਸਬੰਧੀ ਜਥੇਬੰਦੀਆਂ ਨੇ ਵਿਭਾਗ ਵਿਭਾਗ ਦੇ ਅਧਿਕਾਰੀਆਂ ਨੂੰ ਕਈ ਵਾਰ ਜਾਣੂ ਕਰਵਾਇਆ ਸੀ ਪਰ ਵਿਭਾਗ ਨੇ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਮੰਗ ਕੀਤੀ ਰਜਵਾਹੇ ਦੇ ਆਲੇ-ਦੁਆਲੇ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਤੇ ਇਸ ਵਿੱਚ ਪੈ ਰਹੇ ਸੀਵਰੇਜ ਦੇ ਗੰਦੇ ਪਾਣੀ ਨੂੰ ਰੋਕਿਆ ਜਾਵੇ।

ਨਹਿਰੀ ਵਿਭਾਗ ਦੇ ਜੇਈ ਗੁਰਤੇਜ ਸਿੰਘ ਨੇ ਕਿਹਾ ਕਿ 30 ਨਵੰਬਰ ਤੱਕ ਰਜਵਾਹੇ ਦੀ ਸਫਾਈ ਕਰਵਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰਜਵਾਹੇ ਦੀ ਸਫ਼ਾਈ ਦਾ ਕੰਮ ਬੇਨੜਾ ’ਚ ਚੱਲ ਰਿਹਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਲੋਕ ਸ਼ਕਤੀ ਨਾਲ ਜਿੱਤੇਗਾ ਕਿਸਾਨ ਅੰਦੋਲਨ

ਲੋਕ ਸ਼ਕਤੀ ਨਾਲ ਜਿੱਤੇਗਾ ਕਿਸਾਨ ਅੰਦੋਲਨ

ਮਨੁੱਖੀ ਬਰਾਬਰੀ ਵਾਲੇ ਸਮਾਜ ਦੇ ਸਿਰਜਕ ਗੁਰੂ ਗੋਬਿੰਦ ਸਿੰਘ

ਮਨੁੱਖੀ ਬਰਾਬਰੀ ਵਾਲੇ ਸਮਾਜ ਦੇ ਸਿਰਜਕ ਗੁਰੂ ਗੋਬਿੰਦ ਸਿੰਘ

ਭਾਈ ਨੰਦ ਲਾਲ ਦੀ ਦ੍ਰਿਸ਼ਟੀ ’ਚ ਗੁਰੂ ਗੋਬਿੰਦ ਸਿੰਘ ਦੀ ਸ਼ਖ਼ਸੀਅਤ

ਭਾਈ ਨੰਦ ਲਾਲ ਦੀ ਦ੍ਰਿਸ਼ਟੀ ’ਚ ਗੁਰੂ ਗੋਬਿੰਦ ਸਿੰਘ ਦੀ ਸ਼ਖ਼ਸੀਅਤ

ਹਿਮਾਲੀਆ ਦਾ ਇਨਸਾਨੀ ਸੰਸਾਰ ਤੇ ਕਿਰਦਾਰ...

ਹਿਮਾਲੀਆ ਦਾ ਇਨਸਾਨੀ ਸੰਸਾਰ ਤੇ ਕਿਰਦਾਰ...

ਸ਼ਹਿਰ

View All