ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਦੀਵਾਲੀ ਤੇ ਬੰਦੀ ਛੋੜ ਦਿਵਸ ਸ਼ਰਧਾ ਨਾਲ ਮਨਾਇਆ

ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ, ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ, ਗੁਰਦੁਆਰਾ ਮਾਤਾ ਭੋਲੀ ਜੀ, ਅਕਾਲਸਰ ਕੁਟੀਆ ਬਾਲੀਆਂ, ਝਿੜ੍ਹਾ ਸਾਹਿਬ ਕਾਂਝਲਾ, ਅਕੋਈ ਸਾਹਿਬ, ਅਕਾਲਗੜ੍ਹ ਸਾਹਿਬ ਲਾਲ ਕੋਠੀ ਅਤੇ ਅਤਰਸਰ ਸਾਹਿਬ ਸਾਰੋਂ ਵਿੱਚ ਬੰਦੀ ਛੋੜ ਦਿਵਸ, ਦੀਵਾਲੀ ਅਤੇ ਮੱਸਿਆ ਦਾ ਪਵਿੱਤਰ ਦਿਹਾੜਾ ਸ਼ਰਧਾ ਨਾਲ...
ਮਸਤੂਆਣਾ ਸਾਹਿਬ ਵਿੱਚ ਮੱਥਾ ਟੇਕਣ ਪੁੱਜੀ ਸੰਗਤ।
Advertisement
ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ, ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ, ਗੁਰਦੁਆਰਾ ਮਾਤਾ ਭੋਲੀ ਜੀ, ਅਕਾਲਸਰ ਕੁਟੀਆ ਬਾਲੀਆਂ, ਝਿੜ੍ਹਾ ਸਾਹਿਬ ਕਾਂਝਲਾ, ਅਕੋਈ ਸਾਹਿਬ, ਅਕਾਲਗੜ੍ਹ ਸਾਹਿਬ ਲਾਲ ਕੋਠੀ ਅਤੇ ਅਤਰਸਰ ਸਾਹਿਬ ਸਾਰੋਂ ਵਿੱਚ ਬੰਦੀ ਛੋੜ ਦਿਵਸ, ਦੀਵਾਲੀ ਅਤੇ ਮੱਸਿਆ ਦਾ ਪਵਿੱਤਰ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਰਾਗੀ ਜਥਿਆਂ ਤੋਂ ਇਲਾਵਾ ਸੰਤ ਬਲਜੀਤ ਸਿੰਘ ਫੱਕਰ, ਭਾਈ ਦਲਜੀਤ ਸਿੰਘ ਤਾਨ, ਭਾਈ ਇੰਦਰਪਾਲ ਸਿੰਘ, ਭਾਈ ਗੋਬਿੰਦ ਸਿੰਘ ਮੰਡੇਰ ਭਾਈ ਗੁਰਪ੍ਰੀਤ ਸਿੰਘ ਰਬਾਬੀ, ਬੀਬਾ ਜਸ਼ਨਪ੍ਰੀਤ ਕੌਰ ਲੁਧਿਆਣੇ ਵਾਲੇ, ਭਾਈ ਪ੍ਰਭਜੋਤ ਸਿੰਘ ਬਰਨਾਲਾ, ਭਾਈ ਇੰਦਰਜੀਤ ਸਿੰਘ, ਭਾਈ ਮਨਪ੍ਰੀਤ ਸਿੰਘ, ਭਾਈ ਸ਼ੇਰ ਸਿੰਘ ਦੁੱਗਾਂ, ਭਾਈ ਕਰਮਜੀਤ ਸਿੰਘ ਅਤੇ ਭਾਈ ਅਵਤਾਰ ਸਿੰਘ ਦੇ ਜਥੇ ਵਲੋਂ ਕਥਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਤੋਂ ਪਹਿਲਾਂ ਹਜ਼ਾਰਾਂ ਦੀ ਤਾਦਾਦ ਵਿੱਚ ਸੰਗਤ ਨੇ ਅੰਮ੍ਰਿਤ ਵੇਲੇ ਮਸਤੂਆਣਾ ਸਾਹਿਬ ਦੇ ਸਰੋਵਰ ਵਿੱਚ ਇਸ਼ਨਾਨ ਕਰਕੇ ਗੁਰਦੁਆਰਾ ਸਾਹਿਬ ਮੱਥਾ ਟੇਕਿਆ ਅਤੇ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਦਾ ਆਨੰਦ ਮਾਣਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਆਈਆਂ ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਤੋਂ ਇਲਾਵਾ ਰਾਗੀ ਢਾਡੀ ਜਥਿਆਂ ਨੂੰ ਸਿਰੋਪਾ ਭੇਟ ਕੀਤੇ ਗਏ। ਇਸ ਮੌਕੇ ਮੁੱਖ ਪ੍ਰਬੰਧਕ ਡਾ. ਭੁਪਿੰਦਰ ਸਿੰਘ ਪੂਨੀਆ, ਸਕੱਤਰ ਜਸਵੰਤ ਸਿੰਘ ਖਹਿਰਾ, ਬਾਬਾ ਹਰਬੇਅੰਤ ਸਿੰਘ, ਬਾਬਾ ਸੁਰਜੀਤ ਸਿੰਘ, ਬਾਬਾ ਸੁਖਦੇਵ ਸਿੰਘ, ਬਾਬਾ ਗੁਰਮੇਲ ਸਿੰਘ, ਬਲਦੇਵ ਸਿੰਘ ਵੜੈਚ, ਗੁਰਜੰਟ ਸਿੰਘ ਦੁੱਗਾਂ, ਮਨਜੀਤ ਸਿੰਘ ਬਾਲੀਆਂ, ਮਾਸਟਰ ਭੁਪਿੰਦਰ ਸਿੰਘ ਗਰੇਵਾਲ, ਸਿਆਸਤ ਸਿੰਘ ਗਿੱਲ, ਹਾਕਮ ਸਿੰਘ ਕਿਸ਼ਨਗੜ੍ਹੀਆ, ਕੇਵਲ ਸਿੰਘ ਜਲਾਣ, ਗਮਦੂਰ ਸਿੰਘ ਖਹਿਰਾ, ਰਣਜੀਤ ਸਿੰਘ ਬਹਾਦਰਪੁਰ, ਮੈਨੇਜਰ ਜਸਵੀਰ ਸਿੰਘ, ਚਰਨਜੀਤ ਸਿੰਘ ਸਿੱਧੂ ਤੇ ਮਨਜੀਤ ਸਿੰਘ ਚੰਗਾਲ ਆਦਿ ਮੌਜੂਦ ਸਨ।

Advertisement
Advertisement
Show comments