ਪੱਤਰ ਪ੍ਰੇਰਕ
ਦੇਵੀਗੜ੍ਹ, 27 ਜਨਵਰੀ
ਪਿੰਡ ਹਾਜੀਪੁਰ ਦੇ ਕਈ ਲੋਕ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਉਮੀਦਵਾਰ ਹਰਮੀਤ ਸਿੰਘ ਪਠਾਣਮਾਜਰਾ ਦੀ ਅਗਵਾਈ ’ਚ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ। ਇਸ ਮੌਕੇ ਪਿੰਡ ਵਾਸੀਆਂ ਨੇ ਉਨ੍ਹਾਂ ਦੇ ਪਿੰਡ ’ਚ ਅਧੂਰੇ ਪਏ ਵਿਕਾਸ ਕਾਰਜਾਂ ਤੋਂ ਜਾਣੂ ਕਰਵਾਇਆ ਜਿਸ ’ਤੇ ਪਠਾਣਮਾਜਰਾ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਆਮ ਆਦਮੀ ਦੀ ਸਰਕਾਰ ਬਣਨ ’ਤੇ ਇਨ੍ਹਾਂ ਦਿੱਕਤਾਂ ਨੂੰ ਪਹਿਲ ਦੇ ਆਧਾਰ ’ਤੇ ਦੂਰ ਕੀਤਾ ਜਾਵੇਗਾ। ਇਸ ਮੌਕੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਵਾਲੇ ਸਰੂਪ ਸਿੰਘ ਵਾਹਘਾ ਹਾਜੀਪੁਰ, ਗੁਰਨਾਮ ਸਿੰਘ ਸੰਧੂ ਬ੍ਰਹਮਪੁਰ, ਕੁਲਦੀਪ ਸਿੰਘ ਚੀਮਾ, ਰੂਪ ਸਿੰਘ, ਜਤਿੰਦਰ ਵਾਹਘਾ, ਹਰਮਨ ਚੀਮਾਂ, ਯੋਗਰਾਜ ਸੰਧੂ, ਸ਼ਰਨ ਸੰਧੂ, ਬੇਅੰਤ ਸਿੰਘ ਵਾਘਾ, ਭੁਪਿੰਦਰ ਚੀਮਾ ਤੋਂ ਇਲਾਵਾ ਵੱਡੀ ਗਿਣਤੀ ਪਿੰਡ ਵਾਸੀਆ ਦਾ ਹਰਮੀਤ ਸਿੰਘ ਪਠਾਣਮਾਜਰਾ ਨੇ ਪਾਰਟੀ ’ਚ ਆਉਣ ’ਤੇ ਸਨਮਾਨ ਕੀਤਾ।
ਅਕਾਲੀ ਦਲ ਛੱਡ ਕੇ ਕਾਕੜਾ ‘ਆਪ’ ਵਿੱਚ ਸ਼ਾਮਲ
ਭਵਾਨੀਗੜ੍ਹ: ਆਮ ਆਦਮੀ ਪਾਰਟੀ ਦੀ ਉਮੀਦਵਾਰ ਨਰਿੰਦਰ ਕੌਰ ਭਰਾਜ ਦੀ ਅਗਵਾਈ ਹੇਠ ਪਿੰਡ ਕਾਕੜਾ ਵਿੱਚ ਸਾਬਕਾ ਬਲਾਕ ਸਮਿਤੀ ਚੇਅਰਮੈਨ ਪ੍ਰਿਤਪਾਲ ਸਿੰਘ ਕਾਕੜਾ ਨੇ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। ਇਸ ਮੌਕੇ ਪ੍ਰਿਤਪਾਲ ਸਿੰਘ ਕਾਕੜਾ ਨੇ ਕਿਹਾ ਕਿ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਪੰਜਾਬ ਵਿੱਚ ਆਪਣਾ ਆਧਾਰ ਗਵਾ ਚੁੱਕੀਆ ਹਨ ਜਿਸ ਕਾਰਨ ਉਨ੍ਹਾਂ ਨੂੰ ਸੰਗਰੂਰ ਤੋਂ ਲੋਕਲ ਉਮੀਦਵਾਰ ਨਹੀਂ ਮਿਲਿਆ ਅਤੇ ਇਨ੍ਹਾਂ ਪਾਰਟੀਆਂ ਦੇ ਸਭ ਉਮੀਦਵਾਰ ਹਲਕੇ ਤੋਂ ਬਾਹਰੀ ਹਨ। ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਆਪ ਉਮੀਦਵਾਰ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਥੀਆਂ ਨੂੰ ਮਾਣ ਸਤਿਕਾਰ ਮਿਲੇਗਾ। ਇਸ ਮੌਕੇ ਅੰਗਰੇਜ਼ ਸਿੰਘ, ਦਰਸ਼ਨ ਸਿੰਘ, ਸੁਖਵਿੰਦਰ ਸਿੰਘ, ਸੁਖਚੈਨ ਸਿੰਘ ਤੇ ਜਸਵੀਰ ਸਿੰਘ ਵੀ ਪਾਰਟੀ ਵਿੱਚ ਸ਼ਾਮਲ ਹੋਏ। -ਪੱਤਰ ਪ੍ਰੇਰਕ