DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਡਾ. ਅੰਬੇਡਕਰ ਕਮਿਊਨਿਟੀ ਹਾਲ ਲਈ ਗ੍ਰਾਂਟ ਜਾਰੀ ਕਰਨ ਦਾ ਭਰੋਸਾ

ਪਿੰਡ ਗੋਬਿੰਦਗੜ੍ਹ ਜੇਜੀਆਂ ਵਿੱਚ ਗੁਰੂ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਸਮਾਗਮ ਦੌਰਾਨ ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਨੇ ਸਮਾਜ ਨੂੰ ਸਮਾਨਤਾ, ਭਾਈਚਾਰੇ...

  • fb
  • twitter
  • whatsapp
  • whatsapp
featured-img featured-img
ਸਮਾਗਮ ਵਿੱਚ ਸੰਬੋਧਨ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ। -ਫੋਟੋ: ਭਾਰਦਵਾਜ
Advertisement
ਪਿੰਡ ਗੋਬਿੰਦਗੜ੍ਹ ਜੇਜੀਆਂ ਵਿੱਚ ਗੁਰੂ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਿਸ਼ੇਸ਼ ਤੌਰ ’ਤੇ ਪਹੁੰਚੇ।

ਸਮਾਗਮ ਦੌਰਾਨ ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਨੇ ਸਮਾਜ ਨੂੰ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੇ ਉਪਦੇਸ਼ ਅੱਜ ਵੀ ਸਮਾਜ ਲਈ ਪ੍ਰੇਰਣਾ ਸਰੋਤ ਹਨ ਅਤੇ ਸਾਨੂੰ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਏਕਤਾ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ।

Advertisement

ਇਸ ਮੌਕੇ ਉਨ੍ਹਾਂ ਗੁਰੂ ਰਵਿਦਾਸ ਮਹਾਰਾਜ ਕਮੇਟੀ ਦੀ ਮੰਗ ’ਤੇ ਡਾ. ਅੰਬੇਡਕਰ ਕਮਿਊਨਿਟੀ ਹਾਲ ਲਈ ਗ੍ਰਾਂਟ ਜਾਰੀ ਕਰਨ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਸਮਾਜਕ ਅਤੇ ਧਾਰਮਿਕ ਢਾਂਚਿਆਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਤਰਜੀਹ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ।

Advertisement

ਇਸ ਮੌਕੇ ਡਾ. ਪਿਆਰਾ ਸਿੰਘ, ਤੇਜਾ ਸਿੰਘ ਸੂਬੇਦਾਰ, ਮਹਿੰਦਰ ਸਿੰਘ, ਲਾਭ ਸਿੰਘ (ਪੰਚਾਇਤ ਮੈਂਬਰ), ਨੰਬਰਦਾਰ ਮਿੱਠੂ ਸਿੰਘ, ਸਰਪੰਚ ਅਵਤਾਰ ਸਿੰਘ ਤਾਰੀ, ਸਰਪੰਚ ਬਲਦੀਪ ਸਿੰਘ ਖੋਖਰ ਖੁਰਦ, ਰੋਹੀ ਸਿੰਘ, ਡਾ. ਬਲਦੇਵ ਸਿੰਘ, ਨਰੰਜਣ ਸਿੰਘ, ਮਾਸਟਰ ਮੋਹਨ ਦਾਸ, ਚਮਕੌਰ ਸਿੰਘ, ਬਲਜੀਤ ਸਿੰਘ ਸਮੇਤ ਹੋਰ ਪ੍ਰਮੁੱਖ ਵਿਅਕਤੀ ਹਾਜ਼ਰ ਸਨ। ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਵਿੱਤ ਮੰਤਰੀ ਦਾ ਸਨਮਾਨ ਕੀਤਾ ਗਿਆ।

Advertisement
×