ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 12 ਫਰਵਰੀ
ਵਿਧਾਨ ਸਭਾ ਹਲਕਾ ਮਾਲੇਰਕੋਟਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਜਮੀਲ ਉਰ ਰਹਿਮਾਨ ਨੇ ਨੇੜਲੇ ਪਿੰਡ ਨੌਧਰਾਣੀ ਵਿੱਚ ਚੋਣ ਇਕੱਠ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਹੋਇਆਂ 74 ਸਾਲ ਹੋ ਗਏ ਹਨ । ਇਨ੍ਹਾਂ ਸਮਾਂ ਬੀਤਣ ਦੇ ਬਾਵਜੂਦ ਵੀ ਸਮੇਂ ਸਮੇਂ ਦੀਆਂ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਾਰਨ ਲੋਕ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਸੂਬੇ ਅਤੇ ਹਲਕਾ ਮਾਲੇਰਕੋਟਲਾ ਦੀ ਹਾਲਤ ਸੁਧਾਰਨ ਲਈ ਇਸ ਵਾਰ ਆਮ ਆਦਮੀ ਪਾਰਟੀ ਨੂੰ ਇੱਕ ਮੌਕਾ ਦਿੱਤਾ ਜਾਵੇ। ਡਾ. ਜਮੀਲ ਉਰ ਰਹਿਮਾਨ ਦੀ ਪਤਨੀ ਫਰਿਆਲ ਨੇ ਨਵੀਂ ਬਸਤੀ ਵਿੱਚ ਘਰ ਘਰ ਜਾ ਕੇ ਡਾ. ਜਮੀਲ ਉਰ ਰਹਿਮਾਨ ਵੋਟਾਂ ਮੰਗੀਆਂ।
ਕਈ ਆੜ੍ਹਤੀਆਂ ਵੱਲੋਂ ਭਰਾਜ ਦੇ ਸਮਰਥਨ ਦਾ ਐਲਾਨ
ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਸਥਾਨਕ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਨਰਿੰਦਰ ਕੌਰ ਭਰਾਜ ਦੀ ਚੋਣ ਮੁਹਿੰਮ ਨੂੰ ਉਦੋਂ ਹੋਰ ਬਲ ਮਿਲਿਆ ਜਦੋਂ ਸਥਾਨਕ ਅਨਾਜ ਮੰਡੀ ਵਿਚ ਕਈ ਆੜ੍ਹਤੀਆਂ ਵਲੋਂ ਪ੍ਰਦੀਪ ਸਿੰਗਲਾ ਦੀ ਅਗਵਾਈ ਹੇਠ ਭਰਾਜ ਦੀ ਹਮਾਇਤ ਦਾ ਐਲਾਨ ਕੀਤਾ। ਇਸ ਮੌਕੇ ਭਰਾਜ ਨੇ ਆੜਤੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਦੀਪਕ ਸਿੰਗਲਾ ,ਜਗਦੀਪ ਕੁਮਾਰ,ਦੀਪਕ ਗੋਇਲ, ਸੰਦੀਪ ਕੁਮਾਰ ,ਬਾਬੂ ਸਿੰਗਲਾ ,ਕ੍ਰਿਸਨ ਲਾਲ, ਮੋਤੀ ਲਾਲ ,ਸੰਜੀਵ ਕੁਮਾਰ ਅਤੇ ਹੋਰ ਮੌਜੂਦ ਸਨ।