ਕੇਸੀਟੀ ਕਾਲਜ ਵਿੱਚ ਨਸ਼ਿਆਂ ਬਾਰੇ ਜਾਗਰੂਕਤਾ ਸੈਮੀਨਾਰ
ਕੇਸੀਟੀ ਕਾਲਜ ਫ਼ਤਹਿਗੜ੍ਹ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕਤਾ ਸੈਮੀਨਾਰ ਕੀਤਾ ਗਿਆ। ਸੈਮੀਨਾਰ ਦੇ ਮੁੱਖ ਵਕਤਾ ਮਾਤਾ ਸੁੰਦਰੀ ਕਾਲਜ ਮਾਨਸਾ ਦੇ ਫਿਜ਼ੀਕਸ ਵਿਭਾਗ ਦੇ ਮੁਖੀ ਡਾ. ਜਸਪਾਲ ਸਿੰਘ ਸਨ। ਇਸ ਦੌਰਾਨ ਉਨ੍ਹਾਂ ਵਿਦਿਆਰਥੀਆਂ ਨੂੰ...
Advertisement
ਕੇਸੀਟੀ ਕਾਲਜ ਫ਼ਤਹਿਗੜ੍ਹ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕਤਾ ਸੈਮੀਨਾਰ ਕੀਤਾ ਗਿਆ। ਸੈਮੀਨਾਰ ਦੇ ਮੁੱਖ ਵਕਤਾ ਮਾਤਾ ਸੁੰਦਰੀ ਕਾਲਜ ਮਾਨਸਾ ਦੇ ਫਿਜ਼ੀਕਸ ਵਿਭਾਗ ਦੇ ਮੁਖੀ ਡਾ. ਜਸਪਾਲ ਸਿੰਘ ਸਨ। ਇਸ ਦੌਰਾਨ ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ, ਆਰਥਿਕ ਅਤੇ ਸਮਾਜਿਕ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਨਸ਼ੇ ਸਿਰਫ਼ ਵਿਅਕਤੀ ਦੀ ਸਿਹਤ ਨੂੰ ਨਹੀਂ, ਸਗੋਂ ਉਸ ਦੇ ਪਰਿਵਾਰ, ਭਵਿੱਖ ਅਤੇ ਸਮਾਜਿਕ ਸਥਿਤੀ ਨੂੰ ਵੀ ਗੰਭੀਰ ਨੁਕਸਾਨ ਪਹੁੰਚਾਉਂਦੇ ਹਨ। ਕਾਲਜ ਚੇਅਰਮੈਨ ਮੌਂਟੀ ਗਰਗ ਨੇ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਦੀ ਸਿਹਤਮੰਦ ਜੀਵਨ ਸ਼ੈਲੀ ਵੀ ਕਾਲਜ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਡਾ. ਜਸਪਾਲ ਸਿੰਘ ਦਾ ਧੰਨਵਾਦ ਕੀਤਾ। ਸੈਮੀਨਾਰ ਦੇ ਅੰਤ ਵਿੱਚ ਸਾਰੇ ਵਿਦਿਆਰਥੀਆਂ ਅਤੇ ਸਟਾਫ ਨੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਹੋਰਨਾਂ ਨੂੰ ਵੀ ਦੂਰ ਰੱਖਣ ਦੀ ਸਹੁੰ ਚੁੱਕੀ। ਇਸ ਮੌਕੇ ਕਾਲਜ ਦੇ ਜਨਰਲ ਸਕੱਤਰ ਰਾਮ ਗੋਪਾਲ ਗਰਗ, ਪ੍ਰਧਾਨ ਜਸਵੰਤ ਸਿੰਘ, ਸਰਪ੍ਰਸਤ ਸਤਵੰਤ ਸਿੰਘ, ਆਲਮਜੀਤ ਸਿੰਘ, ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀ ਮੌਜੂਦ ਸਨ|
Advertisement
Advertisement