DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Drug Free Punjab: ਨਸ਼ਿਆਂ ਨਾਲ ਨਜਿੱਠਣ ਲਈ ਪ੍ਰਸ਼ਾਸਨ ਚੌਕਸ

ਜ਼ਿਲ੍ਹਾ ਮਾਲੇਰਕੋਟਲਾ ਨੂੰ ਨਸ਼ਾ ਮੁਕਤ ਕਰਨ ਲਈ ਪੁਲੀਸ ਅਤੇ ਸਿਵਲ ਪ੍ਰਸ਼ਾਸਨ ਨੇ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਸਫ਼ਾਈ ਮੁਹਿੰਮ ਵਿੱਢੀ ਹੈ। ਇਸ ਮੁਹਿੰਮ ਤਹਿਤ ਪਛਾਣੇ ਗਏ 7 ਹਾਟਸਪਾਟਾਂ ਦੇ ਆਲੇ ਦੁਆਲੇ ਸੁੰਨਸਾਨ ਥਾਵਾਂ, ਖਾਲੀ ਇਮਾਰਤਾਂ ਅਤੇ ਨਹਿਰਾਂ ਦੇ ਕੰਢਿਆਂ ਨੂੰ ਸਾਫ਼...

  • fb
  • twitter
  • whatsapp
  • whatsapp
featured-img featured-img
ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਡੀ ਐੱਸ ਪੀ ਯਾਦਵਿੰਦਰ ਸਿੰਘ। -ਫੋਟੋ: ਕੁਠਾਲਾ
Advertisement

ਜ਼ਿਲ੍ਹਾ ਮਾਲੇਰਕੋਟਲਾ ਨੂੰ ਨਸ਼ਾ ਮੁਕਤ ਕਰਨ ਲਈ ਪੁਲੀਸ ਅਤੇ ਸਿਵਲ ਪ੍ਰਸ਼ਾਸਨ ਨੇ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਸਫ਼ਾਈ ਮੁਹਿੰਮ ਵਿੱਢੀ ਹੈ। ਇਸ ਮੁਹਿੰਮ ਤਹਿਤ ਪਛਾਣੇ ਗਏ 7 ਹਾਟਸਪਾਟਾਂ ਦੇ ਆਲੇ ਦੁਆਲੇ ਸੁੰਨਸਾਨ ਥਾਵਾਂ, ਖਾਲੀ ਇਮਾਰਤਾਂ ਅਤੇ ਨਹਿਰਾਂ ਦੇ ਕੰਢਿਆਂ ਨੂੰ ਸਾਫ਼ ਕਰਵਾ ਕੇ ਸੁਰੱਖਿਆ ਮਜ਼ਬੂਤ ਕੀਤੀ ਜਾ ਰਹੀ ਹੈ।

ਡੀ ਐੱਸ ਪੀ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਤਸਕਰਾਂ ਖ਼ਿਲਾਫ਼ ਕਾਰਵਾਈ ਦੇ ਨਾਲ ਨਾਲ ਸੁੰਨਸਾਨ ਥਾਵਾਂ ਨੂੰ ਸੁਰੱਖਿਅਤ ਕਰਨਾ ਵੀ ਲਾਜ਼ਮੀ ਹੈ। ਇਸੇ ਮਕਸਦ ਨਾਲ ਇਨ੍ਹਾਂ ਥਾਵਾਂ ਉੱਤੇ ਢੁਕਵੀਂ ਰੌਸ਼ਨੀ ਅਤੇ ਸੀ ਸੀ ਟੀ ਵੀ ਨਿਗਰਾਨੀ ਵਾਸਤੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ।

Advertisement

ਨਸ਼ੇ ਦੀ ਸਪਲਾਈ ਚੇਨ ਤੋੜਨ ਲਈ ਪੁਲੀਸ ਵੱਲੋਂ ਲਗਾਤਾਰ ਨਾਕਾਬੰਦੀ ਅਤੇ ਅਚਨਚੇਤ ਚੈਕਿੰਗ ਜਾਰੀ ਹੈ। ਇਸ ਦੇ ਨਾਲ ਹੀ ਸਿਹਤ ਵਿਭਾਗ ਅਤੇ ਪੰਚਾਇਤੀ ਸੰਸਥਾਵਾਂ ਦੇ ਸਹਿਯੋਗ ਨਾਲ ਇਸ ਕਾਰਜ ਯੋਜਨਾ ਨੂੰ ਅਮਲੀ ਰੂਪ ਦਿੱਤਾ ਜਾ ਰਿਹਾ ਹੈ। ਅਖੀਰ ਵਿੱਚ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲੀਸ ਦਾ ਸਾਥ ਦੇਣ ਅਤੇ ਨਸ਼ਾ ਪੀੜਤਾਂ ਨੂੰ ਇਲਾਜ ਵਾਸਤੇ ਪ੍ਰੇਰਿਤ ਕਰਨ।

Advertisement

Advertisement
×