ਨਸ਼ਾ ਤਸਕਰੀ: ਬਾਗੜੀਆਂ ਵਾਸੀਆਂ ਨੇ ਥਾਣੇ ਅੱਗੇ ਲਾਇਆ ਧਰਨਾ

ਨਸ਼ਾ ਤਸਕਰੀ: ਬਾਗੜੀਆਂ ਵਾਸੀਆਂ ਨੇ ਥਾਣੇ ਅੱਗੇ ਲਾਇਆ ਧਰਨਾ

ਪੰਜਾਬ ਸਰਕਾਰ ਤੇ ਪੁਲੀਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਪਿੰਡ ਵਾਸੀ।

ਰਾਜਿੰਦਰ ਜੈਦਕਾ

ਅਮਰਗੜ੍ਹ, 18 ਸਤੰਬਰ

ਪਿੰਡ ਵਿੱਚੋਂ ਨਸ਼ਾ ਖ਼ਤਮ ਕਰਨ ਲਈ ਬਾਗੜੀਆਂ ਵਾਸੀ ਕਾਮਰੇਡ ਹਰਮੀਤ ਸਿੰਘ, ਗੁਰਜੰਟ ਸਿੰਘ ਢਢੋਗਲ, ਹਰਧੀਰ ਸਿੰਘ ਆਦਿ ਦੀ ਅਗਵਾਈ ਹੇਠ ਥਾਣੇ ਅੱਗੇ ਧਰਨਾ ਲਾ ਕੇ ਪੁਲੀਸ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਇਸ ਮੌਕੇ ਕਾਮਰੇਡ ਹਰਮੀਤ ਸਿੰਘ ਨੇ ਦੱਸਿਆ ਕਿ ਪਿੰਡ ਬਾਗੜੀਆਂ ਵਿੱਚ ਲੰਬੇ ਸਮੇਂ ਤੋਂ ਨਸ਼ਾ ਸ਼ਰ੍ਹੇਆਮ ਵਿਕ ਰਿਹਾ ਹੈ। ਚਿੱਟੇ ਦੇ ਕਾਰੋਬਾਰ ਨੇ ਪਿੰਡ ਬਾਗੜੀਆਂ ਨੂੰ ਤਬਾਹ ਕਰ ਕੇ ਰੱਖ ਦਿੱਤਾ ਹੈ। ਦੂਰੋਂ-ਦੂਰੋਂ ਲੜਕੇ ਤੇ ਲੜਕੀਆਂ ਨਸ਼ਾ ਪੂਰਤੀ ਲਈ ਪਿੰਡ ਬਾਗੜੀਆਂ ਆਉਂਦੇ ਹਨ। ਪੁਲੀਸ ਖਾਨਾਪੂਰਤੀ ਲਈ ਛੋਟੇ ਮੋਟੇ ਕੇਸ ਬਣਾ ਕੇ ਡੰਗ ਟਪਾ ਰਹੀ ਹੈ। ਪਿੰਡ ਵਿਚ ਨਸ਼ੇ ਵਿਕਣ ਨਾਲ ਬਦਨਾਮ ਹੋ ਗਿਆ ਹੈ ਜਿਸ ਕਾਰਨ ਇੱਥੇ ਦੇ ਲੜਕੇ ਤੇ ਲੜਕੀਆਂ ਦੇ ਵਿਆਹ ਨਹੀਂ ਹੋ ਰਹੇ। ਪ੍ਰਧਾਨ ਗੁਰਜੰਟ ਸਿੰਘ ਢਢੋਗਲ ਨੇ ਕਿਹਾ ਕਿ ਪੁਲੀਸ ਵੱਲੋਂ ਮਾਰੇ ਜਾਣ ਵਾਲੇ ਛਾਪੇ ਦੀ ਸੂਹ ਪਹਿਲਾਂ ਹੀ ਨਸ਼ਾਂ ਤਸਕਰਾਂ ਨੂੰ ਮਿਲ ਜਾਂਦੀ ਹੈ। ਇਸ ਸਬੰਧ ਵਿਚ ਲੋਕਾਂ ਨੇ ਲਿਖਤੀ ਰੂਪ ਵਿਚ ਡੀਸੀ ਸੰਗਰੂਰ, ਐੱਸਐੱਸਪੀ ਸੰਗਰੂਰ ਤੇ ਹੁਣ ਨਵੇਂ ਬਣੇ ਜ਼ਿਲ੍ਹੇ ਦੇ ਸਾਰੇ ਅਧਿਕਾਰੀਆਂ ਨੂੰ ਜਾਣੂ ਕਰਵਾ ਦਿੱਤਾ ਹੈ ਪਰ ਨਸ਼ਾ ਖ਼ਤਮ ਨਹੀਂ ਹੋ ਰਿਹਾ।

ਧਰਨੇ ਵਿੱਚ ਵਿਸ਼ੇਸ਼ ਤੌਰ ’ਤੇ ਪਹੁੰਚ ਆਮ ਆਦਮੀ ਪਾਰਟੀ ਦੇ ਹਲਕਾ ਇਚਾਰਜ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਕਾਂਗਰਸ ਦੇ ਰਾਜ ਤੋਂ ਲੋਕ ਤੰਗ ਆ ਚੁੱਕੇ ਹਨ। ਕਿਸੇ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਨਸ਼ਾਂ ਅਨੇਕਾਂ ਘਰ ਬਰਬਾਦ ਕਰ ਚੁੱਕਾ ਹੈ ਪਰ ਇਸ ’ਤੇ ਸਰਕਾਰ ਕੰਟਰੋਲ ਨਹੀਂ ਕਰ ਰਹੀ।

ਇਸ ਮੌਕੇ ਨਗਰ ਪੰਚਾਇਤ ਦੇ ਮੀਤ ਪ੍ਰਧਾਨ ਗੁਰਦਾਸ ਸਿੰਘ,ਕੇਸਰ ਸਿੰਘ ਭੁੱਲਰਾਂ, ਸ਼ਹਿਰੀ ਪ੍ਰਧਾਨ ਮਨਮੋਹਨ ਸਿੰਘ, ਗੁਰਦੇਵ ਸਿੰਘ ਸੰਗਾਲਾ, ਮਨਪ੍ਰੀਤ ਸਿੰਘ, ਹਰਪ੍ਰੀਤ ਸਿੰਘ ਨੰਗਲ ਆਦਿ ਹਾਜ਼ਰ ਸਨ।

ਸਖ਼ਤੀ ਕਰ ਕੇ ਨਸ਼ਾ ਵਿਕਣਾ ਬੰਦ ਕਰਵਾਇਆ ਜਾਵੇਗਾ: ਥਾਣਾ ਮੁਖੀ

ਥਾਣਾ ਮੁਖੀ ਸੁਖਦੀਪ ਸਿੰਘ ਨੇ ਦੱਸਿਆ ਕਿ ਧਰਨਾਕਾਰੀਆਂ ਨਾਲ ਮੀਟਿੰਗ ਕਰ ਕੇ ਫ਼ੈਸਲਾ ਲਿਆ ਗਿਆ ਕਿ ਪਿੰਡ ਬਾਗੜੀਆਂ ਦੀ ਪੰਚਾਇਤ ਤੇ ਮੋਹਤਬਰਾਂ ਨਾਲ ਤਾਲਮੇਲ ਕਰ ਕੇ ਜੋ ਵੀ ਨਸ਼ਾਂ ਵੇਚਦਾ ਹੈ, ਉਸ ਨੂੰ ਕਾਬੂ ਕੀਤਾ ਜਾਵੇਗਾ। ਪਹਿਲਾਂ ਨਾਲੋਂ ਵੀ ਜ਼ਿਆਦਾ ਸਖ਼ਤੀ ਕਰ ਕੇ ਪਿੰਡ ਵਿੱਚੋਂ ਨਸ਼ਾ ਵਿਕਣਾ ਬੰਦ ਕਰਵਾਇਆ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਲਖਬੀਰ ਸਿੰਘ ਤੇ ਪਰਗਟ ਸਿੰਘ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਹਰੀਸ਼ ਰਾਵਤ ਨੂੰ ਕੀਤਾ ਜ਼ਿੰਮੇਵਾਰੀ ਤੋਂ ਮੁਕਤ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

* ਅਤਿਵਾਦੀ ਹਮਲਿਆਂ ਨੂੰ ਰੋਕਣ ਲਈ ਸ੍ਰੀਨਗਰ ’ਚ ਮੁੜ ਤੋਂ ਉਸਾਰੇ ਜਾ ਰਹੇ...

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

* 96,911 ਘਰੇਲੂ ਖਪਤਕਾਰਾਂ ਨੂੰ ਮਿਲੀ ਰਾਹਤ * ਬਿਨਾਂ ਕਿਸੇ ਜਾਤ-ਪਾਤ, ...

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸੰਯੁਕਤ ਕਿਸਾਨ ਮੋਰਚੇ ਦੀ ਦੋ ਮੈਂਬਰੀ ਟੀਮ ਨੇ ਵੀ ਪਿੰਡ ਿਵੱਚ ਡੇਰੇ ਲਾਏ

ਸ਼ਹਿਰ

View All