ਸੰਗਰੂਰ ਵਿੱਚ ਪੰਚਾਇਤੀ ਚੋਣਾਂ ਸਬੰਧੀ ਡਰਾਈ ਡੇਅ ਐਲਾਨਿਆ
ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਦੀਆਂ ਚੋਣਾਂ ਲਈ ਵੋਟਾਂ 14 ਦਸੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ। ਇਸ ਦੌਰਾਨ ਅਮਨ ਅਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਆਬਕਾਰੀ ਕਮਿਸ਼ਨਰ, ਪੰਜਾਬ ਦੇ ਦਫ਼ਤਰੀ ਹੁਕਮ ਰਾਹੀਂ 13 ਅਤੇ...
ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਦੀਆਂ ਚੋਣਾਂ ਲਈ ਵੋਟਾਂ 14 ਦਸੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ। ਇਸ ਦੌਰਾਨ ਅਮਨ ਅਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਆਬਕਾਰੀ ਕਮਿਸ਼ਨਰ, ਪੰਜਾਬ ਦੇ ਦਫ਼ਤਰੀ ਹੁਕਮ ਰਾਹੀਂ 13 ਅਤੇ 14 ਦਸੰਬਰ ਦੀ ਦਰਮਿਆਨੀ ਰਾਤ ਨੂੰ 12.00 ਵਜੇ ਤੋਂ 15 ਦਸੰਬਰ 2025 ਨੂੰ ਸਵੇਰੇ 10.00 ਵਜੇ ਤੱਕ ਡਰਾਈ ਡੇਅ ਐਲਾਨਿਆ ਹੈ। ਇਸ ਲਈ ਜ਼ਿਲ੍ਹਾ ਮੈਜਿਸਟਰੇਟ ਰਾਹੁਲ ਚਾਬਾ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਕੋਈ ਵੀ ਸ਼ਰਾਬ ਜਾਂ ਅਜਿਹੇ ਕਿਸੇ ਹੋਰ ਹੋਰ ਪਦਾਰਥ ਸਬੰਧੀ ਜ਼ਿਲ੍ਹੇ ਦੀਆਂ ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪਰਿਸ਼ਦ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਪੇਂਡੂ ਖੇਤਰਾਂ ਵਿੱਚ 13 ਅਤੇ 14 ਦਸੰਬਰ ਦੀ ਦਰਮਿਆਨੀ ਰਾਤ ਨੂੰ 12.00 ਵਜੇ ਤੋਂ 15 ਦਸੰਬਰ ਨੂੰ ਸਵੇਰੇ 10.00 ਵਜੇ ਤੱਕ ਡਰਾਈ ਡੇਅ ਘੋਸ਼ਿਤ ਕਰਦਿਆਂ ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਵਿਅਕਤੀਆਂ ਵੱਲੋਂ ਸ਼ਰਾਬ ਸਟੋਰ ਕਰਨ ’ਤੇ ਪੂਰਨ ਤੌਰ ਉੱਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

