ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 6 ਜਨਵਰੀ
ਪੰਜਾਬ-ਯੂਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮੁਲਾਜ਼ਮ ਮੰਗਾਂ ਨੂੰ ਮਨਵਾਉਣ ਲਈ 8 ਨੂੰ ਲਾਡੋਵਾਲ ਟੌਲ ਪਲਾਜ਼ਾ ’ਤੇ ਕੌਮੀ ਮਾਰਗ ਨੂੰ ਜਾਮ ਕਰਨ ਦੇ ਪ੍ਰੋਗਰਾਮ ਨੂੰ ਅਧਿਆਪਕਾਂ ਦੀ ਜਥੇਬੰਦੀ ਡੀਟੀਐੱਫ ਪੰਜਾਬ ਨੇ ਹਮਾਇਤ ਦਾ ਐਲਾਨ ਕੀਤਾ ਹੈ ਅਤੇ ਪ੍ਰੋਗਰਾਮ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਲਿਆ ਹੈ। ਡੀਟੀਐੱਫ ਦੀ ਜ਼ਿਲ੍ਹਾ ਇਕਾਈ ਸੰਗਰੂਰ ਦੇ ਪ੍ਰਧਾਨ ਬਲਵੀਰ ਲੌਂਗੋਵਾਲ ਤੇ ਸਕੱਤਰ ਹਰਭਗਵਾਨ ਗੁਰਨੇ ਨੇ ਦੱਸਿਆ ਕਿ ਚੰਨੀ ਸਰਕਾਰ 100 ਦਿਨਾਂ ’ਚ 100 ਵਾਅਦੇ ਪੂਰੇ ਕਰਨ ਦਾ ਰੌਲਾ ਪਾ ਰਹੀ ਤੇ ਦੂਜੇ ਪਾਸੇ ਸਰਕਾਰੀ ਮੁਲਾਜ਼ਮਾਂ ਦੇ ਭੱਤੇ ਕੱਟੇ ਜਾ ਰਹੇ ਹਨ।