ਡੀਟੀਐੱਫ ਵੱਲੋਂ ਅਮਨ ਅਰੋੜਾ ਦੇ ਘਰ ਅੱਗੇ ਮੁਜ਼ਾਹਰੇ ਦਾ ਐਲਾਨ
ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੀ ਜ਼ਿਲ੍ਹਾ ਸੰਗਰੂਰ ਇਕਾਈ ਦੀ ਮੀਟਿੰਗ ਅੱਜ ਦਾਤਾ ਸਿੰਘ ਨਮੋਲ ਦੀ ਪ੍ਰਧਾਨਗੀ ਹੇਠ ਹੋਈ। ਦਾਤਾ ਸਿੰਘ ਨੇ ਦੱਸਿਆ ਕਿ ਮੀਟਿੰਗ ਵਿੱਚ ਜਥੇਬੰਦੀ ਦੀ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਸੰਗਰੂਰ ਜ਼ਿਲ੍ਹੇ ਵਿੱਚ 12 ਅਗਸਤ ਨੂੰ ਕੈਬਨਿਟ ਮੰਤਰੀ...
Advertisement
ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੀ ਜ਼ਿਲ੍ਹਾ ਸੰਗਰੂਰ ਇਕਾਈ ਦੀ ਮੀਟਿੰਗ ਅੱਜ ਦਾਤਾ ਸਿੰਘ ਨਮੋਲ ਦੀ ਪ੍ਰਧਾਨਗੀ ਹੇਠ ਹੋਈ। ਦਾਤਾ ਸਿੰਘ ਨੇ ਦੱਸਿਆ ਕਿ ਮੀਟਿੰਗ ਵਿੱਚ ਜਥੇਬੰਦੀ ਦੀ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਸੰਗਰੂਰ ਜ਼ਿਲ੍ਹੇ ਵਿੱਚ 12 ਅਗਸਤ ਨੂੰ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੇ ਘਰ ਅੱਗੇ ਪੁਰਾਣੀ ਪੈਨਸ਼ਨ ਬਹਾਲੀ ਨਾ ਕਰਨ ਦੇ ਰੋਸ ਵਜੋਂ ਧਰਨਾ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਜਾਵੇਗੀ ਅਤੇ ਨਵੰਬਰ 2022 ਵਿੱਚ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਅੱਖੀਂ ਘੱਟਾ ਪਾਉਣ ਦੇ ਰੂਪ ਵਿੱਚ ਜਾਰੀ ਕੀਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਅਧੂਰੇ ਨੋਟੀਫਿਕੇਸ਼ਨ ਨੂੰ ਮੰਤਰੀ ਨੂੰ ਵਾਪਸ ਕੀਤਾ ਜਾਵੇਗਾ। ਇਸ ਪ੍ਰੋਗਰਾਮ ਵਿੱਚ ਭਰਾਤਰੀ ਅਧਿਆਪਕ ਅਤੇ ਮੁਲਾਜ਼ਮ ਜਥਬੰਦੀਆਂ ਨੂੰ ਵੀ ਸ਼ਮੂਲੀਅਤ ਲਈ ਸੱਦਾ ਦਿੱਤਾ ਜਾਵੇਗਾ।
Advertisement
Advertisement
×