ਡੀਟੀਐੱਫ ਵੱਲੋਂ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਮੁਜ਼ਾਹਰਿਆਂ ਦਾ ਐਲਾਨ
ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਤੋਂ ਕੀਤੀ ਜਾ ਰਹੀ ਟਾਲ-ਮਟੋਲ ਤੋਂ ਖਫ਼ਾ ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ 12 ਅਗਸਤ ਨੂੰ ਪੰਜਾਬ ਭਰ ਵਿੱਚ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਅਰਥੀ ਫੂਕ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ ਗਿਆ ਹੈ।...
Advertisement
ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਤੋਂ ਕੀਤੀ ਜਾ ਰਹੀ ਟਾਲ-ਮਟੋਲ ਤੋਂ ਖਫ਼ਾ ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ 12 ਅਗਸਤ ਨੂੰ ਪੰਜਾਬ ਭਰ ਵਿੱਚ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਅਰਥੀ ਫੂਕ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ ਗਿਆ ਹੈ। ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਦੀ ਅਗਵਾਈ ਹੇਠ ਜਥੇਬੰਦੀ ਦੀ ਹੋਈ ਮੀਟਿੰਗ ਵਿੱਚ ਲਏ ਗਏ ਫ਼ੈਸਲਿਆਂ ਦੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਇਕਾਈ ਸੰਗਰੂਰ ਦੇ ਪ੍ਰਧਾਨ ਦਾਤਾ ਸਿੰਘ ਨਮੋਲ ਅਤੇ ਜਨਰਲ ਸਕੱਤਰ ਹਰਭਗਵਾਨ ਗੁਰਨੇ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕਰ ਕੇ ਸੱਤਾ ਹਥਿਆਉਣ ਵਾਲੀ ‘ਆਪ’ ਸਰਕਾਰ ਨੇ ਆਪਣੇ ਸੱਤਾ ਦੇ ਸਾਢੇ ਤਿੰਨ ਸਾਲਾਂ ਵਿੱਚ ਇਸ ਮਾਮਲੇ ਵਿੱਚ ਕੁਝ ਨਹੀਂ ਕੀਤਾ। ਮੀਟਿੰਗ ਵਿੱਚ ਸੂਬਾ ਸਰਕਾਰ ਦੀ ਨਿਖੇਧੀ ਕੀਤੀ ਗਈ।
Advertisement
Advertisement