ਡੀਟੀਐੱਫ ਨੇ 30 ਲੱਖ ਰੁਪਏ ਇਕੱਠੇ ਕੀਤੇ
ਅਧਿਆਪਕ ਜਥੇਬੰਦੀ ਡੈਮੋਕ੍ਰੈਟਿਕ ਟੀਚਰਜ਼ ਫਰੰਟ ਨੇ ਤੁਰੰਤ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਜਾ ਕੇ ਸਰਵੇ ਕਰਨ ਉਪਰੰਤ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰਨ ਦਾ ਫ਼ੈਸਲਾ ਕੀਤਾ ਹੈ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਦਾਤਾ ਸਿੰਘ ਨਮੋਲ ਅਤੇ ਜਨਰਲ ਸਕੱਤਰ ਹਰਭਗਵਾਨ ਗੁਰਨੇ ਨੇ...
Advertisement
ਅਧਿਆਪਕ ਜਥੇਬੰਦੀ ਡੈਮੋਕ੍ਰੈਟਿਕ ਟੀਚਰਜ਼ ਫਰੰਟ ਨੇ ਤੁਰੰਤ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਜਾ ਕੇ ਸਰਵੇ ਕਰਨ ਉਪਰੰਤ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰਨ ਦਾ ਫ਼ੈਸਲਾ ਕੀਤਾ ਹੈ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਦਾਤਾ ਸਿੰਘ ਨਮੋਲ ਅਤੇ ਜਨਰਲ ਸਕੱਤਰ ਹਰਭਗਵਾਨ ਗੁਰਨੇ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਪੰਜਾਬ ਭਰ ਦੇ ਅਧਿਆਪਕਾਂ ਨੂੰ ਕੀਤੀ ਅਪੀਲ ਦੇ ਹੁੰਘਾਰੇ ਵਿੱਚ ਸੂਬਾ ਕਮੇਟੀ ਕੋਲ ਹੁਣ ਤੱਕ ਲਗਭਗ 30 ਲੱਖ ਰੁਪਏ ਜਥੇਬੰਦੀ ਕੋਲ ਇਕੱਠਾ ਹੋ ਚੁੱਕਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ 1600 ਕਰੋੜ ਦੀ ਐਲਾਨੀ ਗਈ ਰਾਹਤ ਰਾਸ਼ੀ ਊਠ ਦੇ ਮੂੰਹ ਵਿੱਚ ਜ਼ੀਰਾ ਦੇਣ ਦੇ ਬਰਾਬਰ ਹੈ। ਸੀਨੀਅਰ ਮੀਤ ਪ੍ਰਧਾਨ ਸੁਖਜਿੰਦਰ ਸੰਗਰੂਰ, ਵਿੱਤ ਸਕੱਤਰ ਯਾਦਵਿੰਦਰ ਪਾਲ ਅਤੇ ਪ੍ਰੈੱਸ ਸਕੱਤਰ ਜਸਬੀਰ ਨਮੋਲ ਨੇ ਦੱਸਿਆ ਕਿ ਇਕੱਠੀ ਹੋਈ ਰਾਸ਼ੀ ਨਾਲ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਮਾਲਵਾ ਖੇਤਰ ਦੇ ਫਾਜ਼ਿਲਕਾ, ਫਿਰੋਜ਼ਪੁਰ, ਮਾਝੇ ਦੇ ਪਠਾਨਕੋਟ ਗੁਰਦਾਸਪੁਰ ਅਤੇ ਦੁਆਬੇ ਦੇ ਕਪੂਰਥਲਾ ਜ਼ਲ੍ਹਿੇ ਵਿੱਚੋਂ ਸਭ ਤੋਂ ਵੱਧ ਪ੍ਰਭਾਵਿਤ ਪਿੰਡਾਂ ਨੂੰ ਅਪਨਾਇਆ ਜਾਵੇਗਾ।
Advertisement
Advertisement