ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 19 ਜੁਲਾਈ
ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੀ ਜ਼ਿਲ੍ਹਾ ਇਕਾਈ ਨੇ ਮੀਟਿੰਗ ਦੌਰਾਨ 21 ਜੁਲਾਈ ਨੂੰ ਡੀਈਟੀ ਪ੍ਰਾਇਮਰੀ ਦਫ਼ਤਰ ਸੰਗਰੂਰ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਸਰਕਾਰ ਨੂੰ ਵਾਅਦੇ ਯਾਦ ਕਰਾਉਣ ਲਈ ਡਿਪਟੀ ਕਮਿਸ਼ਨਰ ਰਾਹੀਂ ਪੱਤਰ ਭੇਜਣ ਦਾ ਫ਼ੈਸਲਾ ਵੀ ਕੀਤਾ ਗਿਆ। ਇੱਥੇ ਆਦਰਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿੱਚ ਡੀਟੀਐੱਫ ਦੀ ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਬਲਵੀਰ ਚੰਦ ਲੌਂਗੋਵਾਲ, ਸਕੱਤਰ ਹਰਭਗਵਾਨ ਗੁਰਨੇ ਅਤੇ ਵਿੱਤ ਸਕੱਤਰ ਪਰਮਿੰਦਰ ਉਭਾਵਾਲ ਨੇ ਦੱਸਿਆ ਕਿ ਮੌਜੂਦਾ ਪੰਜਾਬ ਸਰਕਾਰ ਵੀ ਪੁਰਾਣੀਆਂ ਸਰਕਾਰਾਂ ਵਾਂਗ ਮੁਲਾਜ਼ਮਾਂ ਨੂੰ ਲਾਰੇ ਲਗਾ ਰਹੀ ਹੈ। ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਹੈ।