DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਰਹਿੰਦ ਚੋਅ ਉੱਛਲਣ ਕਾਰਨ ਖੇਤਾਂ ਵਿੱਚ ਪਾਣੀ ਭਰਿਆ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 12 ਜੁਲਾਈ ਸਬ-ਡਿਵੀਜ਼ਨ ਭਵਾਨੀਗੜ੍ਹ ਦੇ ਪਿੰਡਾਂ ਵਿੱਚੋਂ ਲੰਘਦੇ ਸਰਹਿੰਦ ਚੋਅ ਵਿੱਚ ਪਾਣੀ ਦਾ ਪੱਧਰ ਵਧ ਜਾਣ ਕਾਰਨ ਅੱਧੀ ਦਰਜਨ ਪਿੰਡਾਂ ਦੇ ਖੇਤਾਂ ਦੀ ਫ਼ਸਲ ਪ੍ਰਭਾਵਿਤ ਹੋਣ ਦਾ ਖ਼ਤਰਾ ਪੈਦਾ ਹੋ ਗਿਆ ਹੈ। ਵਾਧੂ ਪਾਣੀ ਛੱਡਣ ਤੋਂ...
  • fb
  • twitter
  • whatsapp
  • whatsapp
Advertisement

ਮੇਜਰ ਸਿੰਘ ਮੱਟਰਾਂ

ਭਵਾਨੀਗੜ੍ਹ, 12 ਜੁਲਾਈ

Advertisement

ਸਬ-ਡਿਵੀਜ਼ਨ ਭਵਾਨੀਗੜ੍ਹ ਦੇ ਪਿੰਡਾਂ ਵਿੱਚੋਂ ਲੰਘਦੇ ਸਰਹਿੰਦ ਚੋਅ ਵਿੱਚ ਪਾਣੀ ਦਾ ਪੱਧਰ ਵਧ ਜਾਣ ਕਾਰਨ ਅੱਧੀ ਦਰਜਨ ਪਿੰਡਾਂ ਦੇ ਖੇਤਾਂ ਦੀ ਫ਼ਸਲ ਪ੍ਰਭਾਵਿਤ ਹੋਣ ਦਾ ਖ਼ਤਰਾ ਪੈਦਾ ਹੋ ਗਿਆ ਹੈ। ਵਾਧੂ ਪਾਣੀ ਛੱਡਣ ਤੋਂ ਪ੍ਰੇਸ਼ਾਨ ਹੋਏ ਕਿਸਾਨਾਂ ਨੇ ਭਵਾਨੀਗੜ੍ਹ-ਧੂਰੀ ਮੁੱਖ ਸੜਕ ਤੇ ਪਿੰਡ ਗਹਿਲਾਂ ਵਿੱਚ ਧਰਨਾ ਦਿੱਤਾ।

ਇਸ ਮੌਕੇ ਕਿਸਾਨ ਨਿਹਾਲ ਸਿੰਘ, ਜਸਵੀਰ ਸਿੰਘ ਨੰਬਰਦਾਰ, ਸਰਦਾਰਾ ਖਾਂ, ਬਲਵਿੰਦਰ ਸਿੰਘ, ਮਨਜੀਤ ਸਿੰਘ, ਗੁਰਜੰਟ ਸਿੰਘ, ਜੋਰਾ ਸਿੰਘ, ਮੱਖਣ ਸਿੰਘ, ਗੁਰਚਰਨ ਸਿੰਘ ਅਤੇ ਸੇਵਾ ਸਿੰਘ ਨੇ ਦੋਸ਼ ਲਗਾਇਆ ਕਿ ਸਰਹਿੰਦ ਚੋਅ ਵਿੱਚ ਪਿੱਛੋਂ ਜ਼ਿਆਦਾ ਪਾਣੀ ਛੱਡਣ ਕਾਰਨ ਪਿੰਡ ਮਹਿਸਮਪੁਰ, ਨੰਦਗੜ੍ਹ, ਰਸੂਲਪੁਰ ਛੰਨਾਂ, ਦਿੱਤੂਪੁਰ, ਗਹਿਲਾਂ, ਖੇੜੀ ਚੰਦਵਾਂ, ਜਲਾਣ ਅਤੇ ਸੰਤੋਖਪੁਰਾ ਦੇ ਖੇਤਾਂ ਵਿੱਚ ਪਾਣੀ ਦਾਖ਼ਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਵਧ ਰਹੇ ਪਾਣੀ ਨਾਲ ਵੱਡੀ ਪੱਧਰ ’ਤੇ ਝੋਨਾ ਖ਼ਰਾਬ ਹੋ ਸਕਦਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪਿੱਛੋਂ ਛੱਡਿਆ ਪਾਣੀ ਤੁਰੰਤ ਬੰਦ ਕੀਤਾ ਜਾਵੇ।

ਇਸੇ ਦੌਰਾਨ ਐਸਡੀਐਮ ਭਵਾਨੀਗੜ੍ਹ ਵਿਨੀਤ ਕੁਮਾਰ ਵੱਲੋਂ ਧਰਨਾਕਾਰੀਆਂ ਨਾਲ ਫੋਨ ’ਤੇ ਭਰੋਸਾ ਦਿੱਤਾ ਕਿ ਸਰਹਿੰਦ ਚੋਅ ਵਿੱਚ ਵਾਧੂ ਪਾਣੀ ਨਹੀਂ ਛੱਡਿਆ ਜਾਵੇਗਾ। ਭਰੋਸੇ ਉਪਰੰਤ ਕਿਸਾਨਾਂ ਨੇ ਧਰਨਾ ਸਮਾਪਤ ਕਰਦਿਆਂ ਚਿਤਾਵਨੀ ਦਿੱਤੀ ਕਿ ਜੇ ਵਾਧੂ ਪਾਣੀ ਨਾ ਰੋਕਿਆ ਗਿਆ ਤਾਂ ਉਹ 13 ਜੁਲਾਈ ਨੂੰ ਬਠਿੰਡਾ-ਚੰਡੀਗੜ੍ਹ ਮਾਰਗ ਜਾਮ ਕਰਨ ਲਈ ਮਜਬੂਰ ਹੋਣਗੇ।

Advertisement
×