ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਦੁਰਲੱਭ ਸਿੱਧੂ ਵੱਲੋਂ ਕਾਂਗਰਸੀ ਵਰਕਰਾਂ ਨਾਲ ਮੀਟਿੰਗ

ਸੀਨੀਅਰ ਕਾਂਗਰਸ ਆਗੂ ਦੁਰਲੱਭ ਸਿੰਘ ਸਿੱਧੂ ਨੇ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਦੇ ਕਾਂਗਰਸ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਹਲਕੇ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਬਾਰੇ ਵਿਚਾਰ ਚਰਚਾ ਕੀਤੀ। ਮੀਟਿੰਗ ਵਿੱਚ ਖਾਸ ਤੌਰ ’ਤੇ ‘ਆਪ’ ਅਤੇ...
Advertisement
ਸੀਨੀਅਰ ਕਾਂਗਰਸ ਆਗੂ ਦੁਰਲੱਭ ਸਿੰਘ ਸਿੱਧੂ ਨੇ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਦੇ ਕਾਂਗਰਸ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਹਲਕੇ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਬਾਰੇ ਵਿਚਾਰ ਚਰਚਾ ਕੀਤੀ। ਮੀਟਿੰਗ ਵਿੱਚ ਖਾਸ ਤੌਰ ’ਤੇ ‘ਆਪ’ ਅਤੇ ਭਾਜਪਾ ਦੀਆਂ ਨੀਤੀਆਂ ਬਾਰੇ ਚਿੰਤਾ ਜ਼ਾਹਿਰ ਕੀਤੀ ਗਈ। ਮੀਟਿੰਗ ਵਿੱਚ ਇਹ ਮਸਲਾ ਵੀ ਸਾਹਮਣੇ ਆਇਆ ਕਿ ਰਾਸ਼ਨ ਕਾਰਡਾਂ ਦੇ ਨਾਂ ’ਤੇ ਗਰੀਬ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਦੁਰਲੱਭ ਸਿੰਘ ਸਿੱਧੂ ਨੇ ਇਸ ਰਣਨੀਤੀ ਨੂੰ ‘ਆਪ’ ਅਤੇ ਭਾਜਪਾ ਦੀ ਮਿਲੀਭੁਗਤ ਕਹਿੰਦਿਆਂ ਨਿਖੇਧੀ ਕੀਤੀ ਅਤੇ ਸਪੱਸ਼ਟ ਕੀਤਾ ਕਿ ਕਾਂਗਰਸ ਕਦੇ ਵੀ ਪੰਜਾਬ ਦੇ ਗਰੀਬਾਂ ਨੂੰ ਇਕੱਲਾ ਨਹੀਂ ਛੱਡੇਗੀ। ਸਿੱਧੂ ਨੇ ਇਹ ਵੀ ਐਲਾਨ ਕੀਤਾ ਕਿ ਜਲਦੀ ਹੀ ਵਰਕਰਾਂ ਦੀ ਟ੍ਰੇਨਿੰਗ ਲਈ ਖਾਸ ਕੈਂਪ ਲਗਾਏ ਜਾਣਗੇ, ਜਿੱਥੇ ਉਨ੍ਹਾਂ ਨੂੰ ਵੋਟਰ ਲਿਸਟਾਂ ਦੀ ਜਾਂਚ ਤੇ ਵੋਟ ਚੋਰੀ ਰੋਕਣ ਦੀ ਸਿੱਖਿਆ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਜੇਕਰ ਵਰਕਰ ਮਜ਼ਬੂਤ ਹਨ ਤਾਂ ਪਾਰਟੀ ਆਪਣੇ ‘ਆਪ’ ਮਜ਼ਬੂਤ ਹੁੰਦੀ ਹੈ। ਉਨ੍ਹਾਂ ਨੇ ਵਰਕਰਾਂ ਨੂੰ ਯਕੀਨ ਦਵਾਇਆ ਕਿ ਕਾਂਗਰਸ ਲੋਕਾਂ ਦੇ ਹੱਕਾਂ ਦੀ ਲੜਾਈ ਲੜਦੀ ਰਹੇਗੀ ਅਤੇ ਕਿਸੇ ਵੀ ਹਾਲਤ ਵਿੱਚ ਗਰੀਬਾਂ ਨਾਲ ਹੋਣ ਵਾਲੇ ਜ਼ੁਲਮਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

 

Advertisement

Advertisement