ਸਕੂਲ ’ਚ ਵਿੱਦਿਅਕ ਮੁਕਾਬਲੇ ਕਰਵਾਏ
ਪੱਤਰ ਪ੍ਰੇਰਕ ਦੇਵੀਗੜ੍ਹ, 23 ਫਰਵਰੀ ਇਥੇ ਡਾ. ਬੀਐੱਸ ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ, ਜੁਲਾਹਖੇੜੀ ਵਿੱਚ ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਕਵਿਤਾਵਾਂ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਇਨ੍ਹਾਂ...
Advertisement
ਪੱਤਰ ਪ੍ਰੇਰਕ
ਦੇਵੀਗੜ੍ਹ, 23 ਫਰਵਰੀ
Advertisement
ਇਥੇ ਡਾ. ਬੀਐੱਸ ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ, ਜੁਲਾਹਖੇੜੀ ਵਿੱਚ ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਕਵਿਤਾਵਾਂ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਇਨ੍ਹਾਂ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ। ਵਿਦਿਆਰਥੀਆਂ ਨੇ ਆਪਣੀ ਮਾਂ ਬੋਲੀ ਨੂੰ ਮਨੋਂ ਨਾ ਵਿਸਾਰਨ ਦਾ ਪ੍ਰਣ ਲਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਰਾਜਿੰਦਰ ਕੌਰ ਸੰਧੂ ਅਤੇ ਵਾਈਸ ਪ੍ਰਿੰਸੀਪਲ ਨੀਲਮਾ ਦਿਕਸ਼ਿਤ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮਾਂ ਬੋਲੀ ਦੀ ਮਹੱਤਤਾ ਬਾਰੇ ਦੱਸਿਆ।
Advertisement
Advertisement
×

