DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਯਤਨ ਜਾਰੀ: ਅਰੋੜਾ

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਲੌਂਗੋਵਾਲ ਵਿੱਚ...

  • fb
  • twitter
  • whatsapp
  • whatsapp
featured-img featured-img
ਲੌਂਗੋਵਾਲ ਵਿੱਚ ਸਮਾਗਮ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ।
Advertisement

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਲੌਂਗੋਵਾਲ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਪਿੰਡਾਂ ਅਤੇ ਸ਼ਹਿਰਾਂ ਦਾ ਬਰਾਬਰ ਵਿਕਾਸ ਕਰਨਾ ਅਤੇ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਤਰਜੀਹ ਦੇਣਾ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਵੱਲੋਂ ਲੰਬੇ ਸਮੇਂ ਤੋਂ ਰੱਖੀਆਂ ਜਾ ਰਹੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਵਿਕਾਸ ਕਾਰਜਾਂ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਪਿੰਡਾਂ ਦੇ ਪੰਚ ਸਰਪੰਚ ਅਤੇ ਵੱਡੀ ਗਿਣਤੀ ਪਿੰਡਾਂ ਦੇ ਵਸਨੀਕ ਹਾਜ਼ਰ ਸਨ।

Advertisement
Advertisement
×