ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅੱਠਵੀਂ ਦਾ ਨਤੀਜਾ: ਏਕਮਪ੍ਰੀਤ ਕੌਰ ਸਕੂਲ ’ਚੋਂ ਅੱਵਲ

ਪੱਤਰ ਪ੍ਰੇਰਕਮਾਲੇਰਕੋਟਲਾ, 6 ਅਪਰੈਲ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦੇ ਐਲਾਨੇ ਨਤੀਜੇ ਵਿਚ ਮਾਲੇਰਕੋਟਲਾ ਇਲਾਕੇ ਦੇ ਪ੍ਰਸਿੱਧ ਵਿੱਦਿਅਕ ਅਦਾਰੇ ਸਾਹਿਬਜ਼ਾਦਾ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਾਲੇਰਕੋਟਲਾ ਦਾ ਨਤੀਜਾ ਸ਼ਾਨਦਾਰ ਰਿਹਾ। ਸਕੂਲ ਪ੍ਰਿੰਸੀਪਲ ਵੀਰਪਾਲ ਕੌਰ ਮੁਤਾਬਿਕ ਸਕੂਲ ਦੀ...
ਵਿਦਿਆਰਥਣ ਏਕਮਪ੍ਰੀਤ ਕੌਰ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਕੁਠਾਲਾ
Advertisement
ਪੱਤਰ ਪ੍ਰੇਰਕਮਾਲੇਰਕੋਟਲਾ, 6 ਅਪਰੈਲ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦੇ ਐਲਾਨੇ ਨਤੀਜੇ ਵਿਚ ਮਾਲੇਰਕੋਟਲਾ ਇਲਾਕੇ ਦੇ ਪ੍ਰਸਿੱਧ ਵਿੱਦਿਅਕ ਅਦਾਰੇ ਸਾਹਿਬਜ਼ਾਦਾ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਾਲੇਰਕੋਟਲਾ ਦਾ ਨਤੀਜਾ ਸ਼ਾਨਦਾਰ ਰਿਹਾ। ਸਕੂਲ ਪ੍ਰਿੰਸੀਪਲ ਵੀਰਪਾਲ ਕੌਰ ਮੁਤਾਬਿਕ ਸਕੂਲ ਦੀ ਅੱਠਵੀਂ ਜਮਾਤ ਦੇ ਸਾਰੇ ਵਿਦਿਆਰਥੀ ਪਹਿਲੇ ਦਰਜੇ ਵਿਚ ਪਾਸ ਹੋਏ ਹਨ। ਵਿਦਿਆਰਥਣ ਏਕਮਪ੍ਰੀਤ ਕੌਰ ਨੇ 96 ਪ੍ਰਤੀਸ਼ਤ ਅੰਕ ਹਾਸ਼ਿਲ ਕਰਕੇ ਸਕੂਲ ਵਿੱਚੋਂ ਪਹਿਲਾ, ਹਰਸਿਮਰਤ ਕੌਰ 94.50 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਬਵੀਤਾ ਨੇ 94 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਮੋਹਰੀ ਪੁਜੀਸ਼ਨਾਂ ਹਾਸਲ ਕਰਨ ਵਾਲੀਆਂ ਹੋਣਹਾਰ ਵਿਦਿਆਰਥਣਾਂ ਦਾ ਸਨਮਾਨ ਕੀਤਾ ਗਿਆ। ਪ੍ਰਿੰਸੀਪਲ ਵੀਰਪਾਲ ਕੌਰ ਅਤੇ ਵਾਇਸ ਪ੍ਰਿੰਸੀਪਲ ਪਰਮਜੀਤ ਸਿੰਘ ਚੀਮਾ ਨੇ ਭਰੋਸਾ ਦਿੱਤਾ ਕਿ ਸਕੂਲ ਵਿਚ ਸਹੂਲਤਾਂ ਅਤੇ ਖੂਬਸੂਰਤ ਵਿਦਿਅਕ ਵਾਤਾਵਰਨ ਮੁਹੱਈਆ ਕਰਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Advertisement

Advertisement
Show comments