ਬੱਸ ’ਚੋਂ ਡਿੱਗਣ ਕਾਰਨ ਬਜ਼ੁਰਗ ਦੀ ਮੌਤ
ਅੱਜ ਸਵੇਰੇ ਬਖਤੌਰ ਨਗਰ ਦੇ ਇੱਕ ਬਜ਼ੁਰਗ ਦੀ ਬੱਸ ਤੋਂ ਡਿੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਰਵਣ ਸਿੰਘ (70) ਪੁੱਤਰ ਤੁਲਸਾ ਸਿੰਘ ਵਜੋਂ ਹੋਈ ਹੈ। ਸਥਾਨਕ ਸਿਵਲ ਹਸਪਤਾਲ ਵਿੱਚ ਮ੍ਰਿਤਕ ਦੇ ਪੁੱਤਰ ਹਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ...
Advertisement
ਅੱਜ ਸਵੇਰੇ ਬਖਤੌਰ ਨਗਰ ਦੇ ਇੱਕ ਬਜ਼ੁਰਗ ਦੀ ਬੱਸ ਤੋਂ ਡਿੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਰਵਣ ਸਿੰਘ (70) ਪੁੱਤਰ ਤੁਲਸਾ ਸਿੰਘ ਵਜੋਂ ਹੋਈ ਹੈ। ਸਥਾਨਕ ਸਿਵਲ ਹਸਪਤਾਲ ਵਿੱਚ ਮ੍ਰਿਤਕ ਦੇ ਪੁੱਤਰ ਹਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਅੱਜ ਸਵੇਰੇ ਕਰੀਬ ਸਾਢੇ ਅੱਠ ਵਜੇ ਸੰਗਰੂਰ ਦਵਾਈ ਲੈਣ ਲਈ ਘਰੋਂ ਨਿਕਲੇ ਸਨ। ਉਹ ਸੁਨਾਮ-ਜਖੇਪਲ ਸੜਕ ਤੋਂ ਸਾਬਕਾ ਸਰਪੰਚ ਕੇਸਰ ਸਿੰਘ ਦੇ ਕੋਠਿਆਂ ਨੇੜੇ ਇੱਕ ਨਿੱਜੀ ਕੰਪਨੀ ਦੀ ਬੱਸ ਵਿੱਚ ਸਵਾਰ ਹੋਏ। ਬੱਸ ਵਿੱਚ ਸਵਾਰੀਆਂ ਜ਼ਿਆਦਾ ਹੋਣ ਕਾਰਨ ਜਦੋਂ ਉਹ ਸ਼ਹਿਰ ਦੇ ਸੀਤਾਸਰ ਮੰਦਰ ਨੇੜੇ ਉਤਰਨ ਲੱਗੇ ਤਾਂ ਅਚਾਨਕ ਸੰਤੁਲਨ ਵਿਗੜ ਗਿਆ ਅਤੇ ਉਹ ਸੜਕ ’ਤੇ ਡਿੱਗ ਪਏ। ਇਸ ਦੌਰਾਨ ਬੱਸ ਦੇ ਟਾਇਰਾਂ ਹੇਠ ਆਉਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ।
Advertisement
Advertisement
×

