ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਦੋ ਮਹੀਨਿਆਂ ਤੋਂ ਬੁਢਾਪਾ ਪੈਨਸ਼ਨ ਨਾ ਮਿਲਣ ਕਾਰਨ ਬਿਰਧ ਪ੍ਰੇਸ਼ਾਨ

ਬਸਪਾ ਦੇ ਸੀਨੀਅਰ ਆਗੂ ਚਮਕੌਰ ਸਿੰਘ ਵੀਰ ਅਤੇ ਡਾ ਮੱਖਣ ਸਿੰਘ ਨੇ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਦੋ ਮਹੀਨੇ ਤੋਂ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ ਅਤੇ ਅਪੰਗ ਪੈਨਸ਼ਨ ਦੇਣ ਵਿੱਚ ਅਸਮਰੱਥ ਰਹੀ ਹੈ, ਜਦਕਿ ਪੈਨਸ਼ਨਾਂ ਲੈਣ...
Advertisement
ਬਸਪਾ ਦੇ ਸੀਨੀਅਰ ਆਗੂ ਚਮਕੌਰ ਸਿੰਘ ਵੀਰ ਅਤੇ ਡਾ ਮੱਖਣ ਸਿੰਘ ਨੇ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਦੋ ਮਹੀਨੇ ਤੋਂ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ ਅਤੇ ਅਪੰਗ ਪੈਨਸ਼ਨ ਦੇਣ ਵਿੱਚ ਅਸਮਰੱਥ ਰਹੀ ਹੈ, ਜਦਕਿ ਪੈਨਸ਼ਨਾਂ ਲੈਣ ਵਾਲੇ ਬੁਢਾਪੇ ਵਿੱਚ ਬੈਂਕਾਂ ਦੇ ਵਾਰ-ਵਾਰ ਗੇੜੇ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਪੈਨਸ਼ਨ 1500 ਤੋਂ ਵਧਾ ਕੇ 2500 ਰੁਪਏ ਕੀਤੀ ਜਾਵੇਗੀ ਪਰ ਹੁਣ ਸਰਕਾਰ ਨੇ ਦੋ ਮਹੀਨਿਆਂ ਤੋਂ ਪੈਨਸ਼ਨਾਂ ਰੋਕ ਕੇ ਇਹ ਸਿੱਧ ਕਰ ਦਿੱਤਾ ਹੈ ਕਿ ਪੈਨਸ਼ਨਾਂ ਵਾਲਾ ਪੈਸਾ ਇਸ਼ਤਿਹਾਰਬਾਜ਼ੀ ਵਿੱਚ ਵਰਤਿਆ ਗਿਆ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਜਲਦੀ ਤੋਂ ਜਲਦੀ ਬੁਢਾਪਾ, ਵਿਧਵਾ ਅਤੇ ਹੋਰ ਮਿਲਣ ਵਾਲੀਆਂ ਪਿਛਲੇ ਦੋ ਮਹੀਨੇ ਅਕਤੂਬਰ ਤੇ ਨਵੰਬਰ ਦੀਆਂ ਪੈਨਸ਼ਨਾਂ ਤੁਰੰਤ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਪਾਈਆਂ ਜਾਣ।

 

Advertisement

Advertisement
Show comments