ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 11 ਸਤੰਬਰ
ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ (ਪੀਐੱਸਐੈੱਸਐੱਫ) ਦੇ ਆਗੂਆ ਦੀ ਅਹਿਮ ਮੀਟਿੰਗ ਹੋਈ ਜਿਸਦੀ ਪ੍ਰਧਾਨਗੀ ਸੂਬਾਈ ਆਗੂ ਗੁਰਪ੍ਰੀਤ ਸਿੰਘ ਮੰਗਵਾਲ, ਜ਼ਿਲਾ ਪ੍ਰਧਾਨ ਸੀਤਾ ਰਾਮ ਸ਼ਰਮਾ ਅਤੇ ਚੇਅਰਮੈਨ ਮੇਲਾ ਸਿੰਘ ਪੁੰਨਾਂਵਾਲ ਨੇ ਕੀਤੀ। ਮੀਟਿੰਗ ਵਿਚ ਸਰਬਸੰਮਤੀ ਨਾਲ ਜਥੇਬੰਦੀ ਦਾ ਪੁਨਰਗਠਨ ਕਰਦੇ ਹੋਏ ਕੁਝ ਹੋਰ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਜਥੇਬੰਦੀ ਵਿੱਚ ਅਹੁਦੇ ਦਿੱਤੇ ਜਿਨ੍ਹਾਂ ਵਿੱਚ ਸੀਨੀਅਰ ਮੀਤ ਪ੍ਰਧਾਨ ਸਵਰਨ ਸਿੰਘ ਅਕਬਰਪੁਰ, ਜਨਰਲ ਸਕੱਤਰ ਕੰਵਰਜੀਤ ਸਿੰਘ, ਮੀਤ ਪ੍ਰਧਾਨ ਰਣਜੀਤ ਸਿੰਘ, ਪਰਮਿੰਦਰ ਕੁਮਾਰ, ਸਤਿਨਾਮ ਸਿੰਘ ਬਡਰੁੱਖਾਂ, ਨਿਗਾਹੀ ਰਾਮ, ਜਸਵੀਰ ਸਿੰਘ ਰਾਕੇਸ਼ ਕੁਮਾਰ, ਪ੍ਰਚਾਰਕ ਸਕੱਤਰ ਗਗਨਦੀਪ ਨਾਗਰਾ, ਹਰਪਾਲ ਸਿੰਘ ਕਾਰਜਕਾਰੀ ਮੈਂਬਰ ਚੁਣੇ ਗਏ। ਆਗੂਆਂ ਨੇ ਵਿਸ਼ਵਾਸ਼ ਦਿਵਾਇਆ ਕਿ ਉਹ ਮੁਲਾਜ਼ਮਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਪੂਰੀ ਲਗਨ ਤੇ ਮਿਹਨਤ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ। ਇਸ ਮੌਕੇ ਜਗਤਾਰ ਸਿੰਘ ਜਜੀਰਾ, ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਦੇ ਜਿਲਾ ਪ੍ਰਧਾਨ ਅਵਤਾਰ ਸਿੰਘ ਗੰਢੂਆ, ਦਲਜੀਤ ਢਿਲੋਂ, ਗੁਰਪ੍ਰੀਤ ਸਿੰਘ ਕਿਲਾ, ਰਵਿੰਦਰ ਸ਼ਰਮਾ ਆਦਿ ਮੌਜੂਦ ਸਨ।