ਪੱਤਰ ਪ੍ਰੇਰਕ
ਭਵਾਨੀਗੜ੍ਹ, 18 ਅਪਰੈਲ
ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਹੱਕ ਵਿੱਚ ਵਿਧਾਇਕ ਭਰਾਜ ਵੱਲੋਂ ਇਲਾਕੇ ਦੇ ਪਿੰਡਾਂ ਵਿੱਚ ਚੋਣ ਪ੍ਰਚਾਰ ਤੇਜ਼ ਕੀਤਾ ਗਿਆ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਬਲਾਕ ਦੇ ਪਿੰਡ ਚੰਨੋ, ਭੜੋ, ਸਾਹਪੁਰ, ਖੇੜੀ ਗਿੱਲਾਂ, ਨਕਟੇ ਅਤੇ ਫੱਗੂਵਾਲਾ ਵਿੱਚ ਸੰਪਰਕ ਮੀਟਿੰਗਾਂ ਦੌਰਾਨ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦੇ ਪਹਿਲੇ ਸਾਲ ਤੋਂ ਹੀ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਆਮ ਘਰਾਂ ਦੇ ਬਿਜਲੀ ਬਿੱਲ ਮੁਆਫ ਕੀਤੇ ਗਏ, ਸਰਕਾਰੀ ਨੌਕਰੀਆਂ ਬਿਨਾਂ ਕਿਸੇ ਸਿਫਾਰਸ਼ ਤੋਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੀ ਤਾਨਾਸ਼ਾਹੀ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਲਈ ਪਾਰਟੀ ਵੱਲੋਂ ਧੜੱਲੇਦਾਰ ਉਮੀਦਵਾਰ ਮੀਤ ਹੇਅਰ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਵਿਧਾਇਕ ਭਰਾਜ ਨੇ ਲੋਕਾਂ ਨੂੰ ਪਾਰਟੀ ਉਮੀਦਵਾਰ ਨੂੰ ਕਾਮਯਾਬ ਕਰਨ ਦੀ ਅਪੀਲ ਕੀਤੀ। ਇਸ ਮੌਕੇ ਗੁਰਪ੍ਰੀਤ ਸਿੰਘ ਨਦਾਮਪੁਰ, ਵਿਕਰਮ ਸਿੰਘ ਨਕਟੇ, ਦਰਸ਼ਨ ਸਿੰਘ ਕਾਲਾਝਾੜ, ਗੁਰਪ੍ਰੀਤ ਸਿੰਘ ਫੱਗੂਵਾਲਾ, ਲਖਵਿੰਦਰ ਸਿੰਘ ਫੱਗੂਵਾਲਾ, ਜਸਪਾਲ ਸਿੰਘ ਮੱਟਰਾਂ ਅਤੇ ਬਲਜਿੰਦਰ ਸਿੰਘ ਬਾਲਦ ਸਮੇਤ ਔਰਤਾਂ ਵੀ ਹਾਜ਼ਰ ਸਨ।