ਲਹਿਰਾਗਾਗਾ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਹਲਕਾ ਲਹਿਰਾਗਾਗਾ ਤੋਂ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦੀ ਪਤਨੀ ਬੀਬੀ ਗਗਨਦੀਪ ਕੌਰ ਢੀਂਡਸਾ ਨੇ ਅੱਜ ਡੋਰ-ਟੂ-ਡੋਰ ਚੋਣ ਮੁਹਿੰਮ ਦਾ ਆਗਾਜ਼ ਕਰਦਿਆਂ ਹਲਕੇ ਦੇ ਵੋਟਰਾਂ ਤੋਂ ਸਮੱਰਥਨ ਮੰਗਿਆ। ਇਸ ਮੌਕੇ ਕਰੋਨਾ ਨਿਯਮਾਂ ਦੀ ਪਾਲਣਾ ਕਰਦਿਆਂ ਬੀਬੀ ਢੀਂਡਸਾ ਨੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਐਲਾਨੇ ਵਿਕਾਸ ਦੇ ਏਜੰਡਿਆਂ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਢੀਂਡਸਾ ਨੇ ਹਮੇਸ਼ਾ ਨੌਜਵਾਨਾਂ ਦੀ ਬੇਹਤਰੀ, ਹਲਕੇ ਦੀ ਤਰੱਕੀ ਅਤੇ ਕਿਸਾਨਾਂ, ਮਜਦੂਰਾਂ, ਵਪਾਰੀਆਂ ਅਤੇ ਦੁਕਾਨਦਾਰਾਂ ਦੇ ਹੱਕਾਂ ਦੀ ਗੱਲ ਕੀਤੀ ਹੈ ਅਤੇ ਹਮੇਸ਼ਾ ਕਰਦੇ ਰਹਿਣਗੇ। -ਪੱਤਰ ਪ੍ਰੇਰਕ