ਪੱਤਰ ਪ੍ਰੇਰਕ
ਭਵਾਨੀਗੜ੍ਹ, 26 ਅਪਰੈਲ
ਬਹੁਜਨ ਸਮਾਜ ਪਾਰਟੀ ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਡਾ. ਮੱਖਣ ਸਿੰਘ ਦੇ ਹੱਕ ਵਿੱਚ ਬਲਾਕ ਦੇ ਪਿੰਡਾਂ ਫੁੱਗੂਵਾਲਾ, ਫਤਿਹਗੜ੍ਹ ਭਾਦਸੋਂ, ਦਿਆਲਪੁਰਾ, ਆਲੋਅਰਖ, ਮਾਝੀ ਨਦਾਮਪੁਰ, ਬਾਲਦ ਕਲਾਂ, ਬਾਲਦ ਖੁਰਦ, ਭੱਟੀਵਾਲ ਕਲਾਂ, ਭੱਟੀਵਾਲ ਖੁਰਦ, ਰਾਮਪੁਰਾ ਅਤੇ ਭਵਾਨੀਗੜ੍ਹ ਵਿੱਚ ਚੋਣ ਪ੍ਰਚਾਰ ਕੀਤਾ ਗਿਆ। ਬਸਪਾ ਦੇ ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ ਤੇ ਜ਼ਿਲ੍ਹਾ ਇੰਚਾਰਜ ਸੂਬੇਦਾਰ ਰਣਧੀਰ ਸਿੰਘ ਨਾਗਰਾ ਨੇ ਕਿਹਾ ਕਿ ਦੇਸ਼ ਆਜ਼ਾਦ ਹੋਣ ਤੋਂ ਬਾਅਦ ਸਭ ਤੋਂ ਵੱਡੀ ਵੱਡੀਆਂ ਦੋ ਪਾਰਟੀਆਂ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਦੇਸ਼ ਦੇ ਗਰੀਬ ਲੋਕਾਂ ਦੀ ਵੋਟ ਝੂਠੇ ਜੁਮਲੇ ਨਾਲ ਹਥਿਆ ਕੇ ਰਾਜ ਸੱਤਾ ਹਾਸਲ ਕੀਤੀ ਗਈ।