ਪੱਤਰ ਪ੍ਰੇਰਕ
ਭਵਾਨੀਗੜ੍ਹ, 11 ਜੂਨ
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਖੜ੍ਹੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੇ ਹੱਕ ਵਿੱਚ ਇਲਾਕੇ ਦੇ ਨੌਜਵਾਨਾਂ ਵੱਲੋਂ ਚੋਣ ਪ੍ਰਚਾਰ ਮੁਹਿੰਮ ਸ਼ੁਰੂ ਕੀਤੀ ਗਈ। ਇਸ ਮੌਕੇ ਗੁਰਸੇਵਕ ਸਿੰਘ ਜਵਾਰਕੇ, ਮੱਖਣ ਸਿੰਘ, ਪਲਵਿੰਦਰ ਸਿੰਘ ਕਾਕੜਾ, ਪਵਨਦੀਪ ਸਿੰਘ ਕਾਕੜਾ ਅਤੇ ਗੁਰਬੀਰ ਸਿੰਘ ਭਵਾਨੀਗੜ੍ਹ ਨੇ ਪੰਜਾਬ ਅਤੇ ਪੰਥ ਦੇ ਹਿੱਤਾਂ ਦੀ ਅਵਾਜ਼ ਦੇਸ਼ ਦੀ ਸੰਸਦ ਵਿੱਚ ਉਠਾਉਣ ਲਈ ਸ੍ਰੀ ਮਾਨ ਨੂੰ ਜਿਤਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਪਹਿਲਾਂ ਸਿਮਰਨਜੀਤ ਸਿੰਘ ਮਾਨ ਦੀ ਹਮਾਇਤ ਕਰਨ ਵਾਲੇ ਦੀਪ ਸਿੱਧੂ ਅਤੇ ਹੁਣ ਸਿੱਧੂ ਮੂਸੇਵਾਲਾ ਦਾ ਕਤਲ ਕਰਵਾਇਆ ਗਿਆ ਤਾਂ ਕਿ ਸੱਚ ਦੀ ਅਵਾਜ਼ ਨੂੰ ਬੰਦ ਕੀਤਾ ਜਾਵੇ। ਉਨ੍ਹਾਂ ਪਿੰਡਾਂ ਵਿੱਚ ਚੋਣ ਪ੍ਰਚਾਰ ਤੇਜ਼ ਕਰਨ ਦੀ ਅਪੀਲ ਕੀਤੀ।