ਪੱਤਰ ਪ੍ਰੇਰਕ
ਸ਼ੇਰਪੁਰ, 17 ਅਪਰੈਲ
ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਸੰਭਾਲਦਿਆਂ ਪ੍ਰੋਫੈਸਰ ਓਂਕਾਰ ਸਿੰਘ ਵੱਲੋਂ ਅੱਜ ਪਿੰਡ ਘਨੌਰੀ ਕਲਾਂ ਵਿੱਚ ਮੀਟਿੰਗ ਕੀਤੀ ਗਈ। ਉਨ੍ਹਾਂ ਪਾਰਟੀ ਉਮੀਦਵਾਰ ਮੀਤ ਹੇਅਰ ਲਈ ਮਾਨ ਸਰਕਾਰ ਦੇ ਕੀਤੇ ਕੰਮਾਂ ਲਈ ਵੋਟ ਮੰਗਦਿਆਂ ਪਿੰਡ ਘਨੌਰੀ ਕਲਾਂ ’ਚ ਲਾਇਬਰੇਰੀ, ਮੁਹੱਲਾ ਕਲੀਨਿਕ, ਸਕੂਲ ਆਫ਼ ਐਮੀਨੈਂਸ, ਪਿੰਡ ਵਿੱਚ ਲਾਈਟਾਂ ਦਾ ਪ੍ਰਬੰਧ, ਕਮਿਊਨਿਟੀ ਹਾਲ, ਸੀਵਰੇਜ ਸਿਸਟਮ ਲਈ ਕਰੌੜਾ ਦੀ ਗ੍ਰਾਂਟ ਸਮੇਤ ਹੋਰ ਕਈ ਕਾਰਜ ਗਿਣਾਏ। ਇਸ ਮੌਕੇ ਲਖਵੀਰ ਸਿੰਘ ਲੱਖੀ ਨੂੰ ਯੂਥ ਵਿੰਗ ਇਕਾਈ ਦਾ ਪ੍ਰਧਾਨ ਥਾਪਿਆ ਗਿਆ।