ਅਕਾਲੀ ਉਮੀਦਵਾਰਾਂ ਦੇ ਹੱਕ ’ਚ ਚੋਣ ਪ੍ਰਚਾਰ
ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਦੀਆਂ ਚੋਣਾਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਰਾਜਿੰਦਰ ਸਿੰਘ ਵਿਰਕ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ...
ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਦੀਆਂ ਚੋਣਾਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਰਾਜਿੰਦਰ ਸਿੰਘ ਵਿਰਕ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆ ਦਾ ਡਟ ਕੇ ਮੁਕਾਬਲਾ ਕੀਤਾ ਜਾਵੇਗਾ। ਉਨ੍ਹਾਂ ਵੱਲੋਂ ਜ਼ਿਲ੍ਹਾ ਪਰਿਸ਼ਦ ਉਮੀਦਵਾਰ ਸੁਰਜੀਤ ਸਿੰਘ ਪਠਾਣਮਾਜਰਾ ਜ਼ੋਨ ਦੁਧਨ ਸਾਧਾਂ, ਜਿਲ੍ਹਾ ਪ੍ਰੀਸ਼ਦ ਗੁਰਜੀਤ ਕੌਰ ਪਤਨੀ ਜਸਬੀਰ ਸਿੰਘ ਵਾਸੀ ਚੁੰਹਟ ਜੋਨ ਮਸਿੰਗਣ, ਰਾਜਵੀਰ ਸਿੰਘ, ਇਸੇ ਤਰ੍ਹਾਂ ਬਲਾਕ ਸਮਿਤੀ ਮਾੜੂ ਸੁਖਵਿੰਦਰ ਕੌਰ ਪਤਨੀ ਬਲਜੀਤ ਸਿੰਘ ਟਿਵਾਣਾ, ਬਲਾਕ ਸਮਿਤੀ ਬਹਾਦੁਰਪੁਰ ਮੀਰਾਂ ਵਾਲਾ ਪਰਮਜੀਤ ਕੌਰ ਪਤਨੀ ਜਗਮੇਲ ਸਿੰਘ ਪਿੱਪਲਖੇੜੀ, ਬਲਾਕ ਸਮਿਤੀ ਬੁੱਧਮੌਰ ਗੁਰਪ੍ਰੀਤ ਕੌਰ ਪਤਨੀ ਸੁਰਿੰਦਰ ਸਿੰਘ ਦੇਵੀਨਗਰ ਹੀਰਾ ਸਿੰਘ ਵਾਲਾ, ਬਲਜੀਤ ਸਿੰਘ, ਕੁਲਵੰਤ ਕੌਰ ਪਤਨੀ ਪ੍ਰਗਟ ਸਿੰਘ, ਗੁਰਬਿੰਦਰ ਗਿੱਲ, ਕੁਲਵੰਤ ਗਿੱਲ, ਜਸਵਿੰਦਰ ਕੌਰ ਵਿਰਕ ਲਈ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ।

