ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦਾ ਚੋਣ ਇਜਲਾਸ : The Tribune India

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦਾ ਚੋਣ ਇਜਲਾਸ

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦਾ ਚੋਣ ਇਜਲਾਸ

ਸੰਗਰੂਰ ’ਚ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਜ਼ਿਲ੍ਹਾ ਸੰਗਰੂਰ ਦੀ ਨਵੀਂ ਚੁਣੀ ਟੀਮ ਆਗੂਆਂ ਅਤੇ ਵਰਕਰਾਂ ਨਾਲ। -ਫੋਟੋ: ਲਾਲੀ

ਨਿੱਜੀ ਪੱਤਰ ਪ੍ਰੇਰਕ

ਸੰਗਰੂਰ, 25 ਸਤੰਬਰ

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦਾ ਜ਼ਿਲ੍ਹਾ ਜਥੇਬੰਦਕ ਚੋਣ ਇਜਲਾਸ ਅੱਜ ਇੱਥੇ ਇਕ ਪੈਲੇਸ ਵਿੱਚ ਹੋਇਆ। ਇਜਲਾਸ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਦੇ ਸੂਬਾਈ ਪ੍ਰਧਾਨ ਸਤੀਸ਼ ਰਾਣਾ, ਸਾਥੀ ਵੇਦ ਪ੍ਰਕਾਸ਼, ਸਾਥੀ ਸ਼ਿਵ ਕੁਮਾਰ, ਸਾਥੀ ਕਰਮਜੀਤ ਸਿੰਘ ਬੀਹਲਾ ਅਤੇ ਸਾਥੀ ਕੁਲਦੀਪ ਸਿੰਘ ਦੌੜਕਾ ਦੀ ਅਗਵਾਈ ਵਿੱਚ ਹੋਇਆ। ਬੁਲਾਰਿਆਂ ਨੇ ਮੰਗ ਕੀਤੀ ਕਿ ਵੱਖ ਵੱਖ ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ ਹਜ਼ਾਰਾਂ ਪੋਸਟਾਂ ਤੁਰੰਤ ਰੈਗੂਲਰ ਤੌਰ ’ਤੇ ਭਰੀਆਂ ਜਾਣ। ਤਨਖਾਹ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕੀਤੀਆਂ ਜਾਣ। ਪੈਨਸ਼ਨਰਾਂ ਲਈ ਤਨਖ਼ਾਹ ਕਮਿਸ਼ਨ ਵੱਲੋਂ ਸਿਫ਼ਾਰਿਸ਼ ਕੀਤਾ 2.59 ਦਾ ਗੁਣਾਂਕ ਲਾਗੂ ਕੀਤਾ ਜਾਵੇ। ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਮੁਲਾਜ਼ਮ ਮੰਗਾਂ ਦਾ ਨਿਪਟਾਰਾ ਜਲਦ ਨਾ ਕੀਤਾ ਗਿਆ ਤਾਂ ਮੁਲਾਜ਼ਮ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ। ਇਸ ਮੌਕੇ ਜ਼ਿਲ੍ਹਾ ਜਥੇਬੰਦੀ ਦੀ ਚੋਣ ਵਿਚ ਸਾਥੀ ਸੁਖਦੇਵ ਸਿੰਘ ਚੰਗਾਲੀਵਾਲਾ ਨੂੰ ਸਰਬਸੰਮਤੀ ਨਾਲ ਪ੍ਰਧਾਨ, ਗੁਰਲਾਭ ਸਿੰਘ ਆਲੋਅਰਖ ਨੂੰ ਜਨਰਲ ਸਕੱਤਰ, ਮਾਲਵਿੰਦਰ ਸਿੰਘ ਸੰਧੂ ਨੂੰ ਸੀਨੀਅਰ ਮੀਤ ਪ੍ਰਧਾਨ, ਬਲਦੇਵ ਸਿੰਘ ਬਡਰੁੱਖਾਂ ਨੂੰ ਵਿੱਤ ਸਕੱਤਰ, ਬਲਵਿੰਦਰ ਸਿੰਘ ਭੁੱਕਲ ਨੂੰ ਪ੍ਰੈੱਸ ਸਕੱਤਰ, ਗੁਰਪ੍ਰੀਤ ਕੌਰ, ਹੁਸ਼ਿਆਰ ਸਿੰਘ, ਜਸਵਿੰਦਰ ਗਾਗਾ, ਛੱਜੂ ਰਾਮ ਮਨਿਆਣਾ, ਰਵੀ ਕੁਮਾਰ, ਰਣਜੀਤ ਸਿੰਘ, ਸਰੋਜ ਉਭਾਵਾਲ, ਰਾਣੋ ਅਹਿਮਦਗੜ੍ਹ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਜ਼ਿਲ੍ਹੇ ਦੀ ਕੁੱਲ 31 ਮੈਂਬਰੀ ਜ਼ਿਲ੍ਹਾ ਕਮੇਟੀ ਦੀ ਚੋਣ ਕੀਤੀ ਗਈ। ਫੈਡਰੇਸ਼ਨ ਦੇ ਸਾਬਕਾ ਮੁਲਾਜ਼ਮ ਆਗੂਆਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਆਸ਼ਾ ਵਰਕਰ ਯੂਨੀਅਨ ਦੀ ਸੂਬਾ ਪ੍ਰਧਾਨ ਰਾਣੋ ਖੇੜੀ ਗਿੱਲਾਂ, ਜੀਟੀਯੂ ਦੇ ਜ਼ਿਲ੍ਹਾ ਪ੍ਰਧਾਨ ਦੇਵੀ ਦਿਆਲ, ਫਕੀਰ ਸਿੰਘ ਟਿੱਬਾ, ਸਤਵੰਤ ਆਲਮਪੁਰ, ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਕਨਵੀਨਰ ਸਰਬਜੀਤ ਪੁੰਨਾਂਵਾਲ ਆਦਿ ਮੌਜੂਦ ਸਨ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁਰੰਗਾਂ ਦਾ ਦੇਸ਼ ਨੌਰਵੇ

ਸੁਰੰਗਾਂ ਦਾ ਦੇਸ਼ ਨੌਰਵੇ

ਭਾਰਤੀ ਅਰਥਚਾਰੇ ਪ੍ਰਤੀ ਆਸ਼ਾ ਤੇ ਨਿਰਾਸ਼ਾ ਦੇ ਪਸਾਰ

ਭਾਰਤੀ ਅਰਥਚਾਰੇ ਪ੍ਰਤੀ ਆਸ਼ਾ ਤੇ ਨਿਰਾਸ਼ਾ ਦੇ ਪਸਾਰ

ਸਿਆਸਤ ਨੇ ਸੈਨਾਪਤੀ ਵਾਲੀ ਤਾਣੀ ਹੋਰ ਉਲਝਾਈ...

ਸਿਆਸਤ ਨੇ ਸੈਨਾਪਤੀ ਵਾਲੀ ਤਾਣੀ ਹੋਰ ਉਲਝਾਈ...

ਨੌਜਵਾਨ ਪੀੜ੍ਹੀ ਦੀ ਦਸ਼ਾ ਅਤੇ ਦਿਸ਼ਾ

ਨੌਜਵਾਨ ਪੀੜ੍ਹੀ ਦੀ ਦਸ਼ਾ ਅਤੇ ਦਿਸ਼ਾ

ਸੂਨਕ ਦੇ ਸਿਰ ਕੰਡਿਆਂ ਦਾ ਤਾਜ

ਸੂਨਕ ਦੇ ਸਿਰ ਕੰਡਿਆਂ ਦਾ ਤਾਜ

ਡੇਟਾ ਨਿੱਜੀਕਰਨ ਦੇ ਰਾਹ ’ਤੇ

ਡੇਟਾ ਨਿੱਜੀਕਰਨ ਦੇ ਰਾਹ ’ਤੇ

ਭਾਰਤੀ ਅਰਥਚਾਰੇ ਲਈ ਖ਼ਤਰੇ ਦੀ ਘੰਟੀ

ਭਾਰਤੀ ਅਰਥਚਾਰੇ ਲਈ ਖ਼ਤਰੇ ਦੀ ਘੰਟੀ

ਸ਼ਹਿਰ

View All