ਭਵਾਨੀਗੜ੍ਹ: ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਵੱਲੋਂ ਅੱਜ ਇੱਥੇ ਸ਼ਹਿਰ ਦੇ ਵੱਖ ਵੱਖ ਵਾਰਡਾਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ। ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਗੋਲਡੀ ਨੇ ਕਿਹਾ ਕਿ ਅਕਾਲੀ ਦਲ ਨੇ ਕਦੇ ਵੀ ਝੂਠੇ ਲਾਰੇ ਨਹੀਂ ਲਗਾਏ, ਸਗੋਂ ਸਰਕਾਰ ਬਣਨ ’ਤੇ ਸਾਰੇ ਚੋਣ ਵਾਅਦਿਆਂ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਤੇ ‘ਆਪ’ ਆਰ ਐਸ ਐਸ ਨਾਲ ਸਬੰਧਤ ਹਨ। ਇਸ ਮੌਕੇ ਗੋਲਡੀ ਨੂੰ ਕਈ ਥਾਵਾਂ ’ਤੇ ਲੱਡੂਆਂ ਨਾਲ ਤੋਲਿਆ ਗਿਆ। -ਪੱਤਰ ਪ੍ਰੇਰਕ