ਪੱਤਰ ਪ੍ਰੇਰਕ
ਭਵਾਨੀਗੜ੍ਹ, 25 ਅਪਰੈਲ
ਲੋਕ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਦੇ ਹੱਕ ਵਿੱਚ ਬਲਾਕ ਦੇ ਪਿੰਡਾਂ ਵਿੱਚ ਚੋਣ ਮੀਟਿੰਗਾਂ ਕੀਤੀਆਂ ਗਈਆਂ। ਭਵਾਨੀਗੜ੍ਹ ਦੇ ਪਿੰਡ ਬਲਿਆਲ, ਨਦਾਮਪੁਰ, ਮਾਝਾ, ਹਰਦਿੱਤਪੁਰਾ, ਲੱਖੇਵਾਲ, ਸੰਗਤਪੁਰਾ, ਬਖਤੜਾ, ਬਖੋਪੀਰ , ਰੋਸ਼ਨ ਵਾਲਾ ਅਤੇ ਬੱਟੜਿਆਣਾ ਵਿਖੇ ਜਿਲਾ ਪ੍ਰਧਾਨ ਤਜਿੰਦਰ ਸਿੰਘ ਸੰਘਰੇੜੀ, ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ, ਹਰਵਿੰਦਰ ਸਿੰਘ ਕਾਕੜਾ, ਰੁਪਿੰਦਰ ਸਿੰਘ ਰੰਧਾਵਾ ਸਰਕਲ ਪ੍ਰਧਾਨ, ਜਤਿੰਦਰ ਸਿੰਘ (ਵਿੱਕੀ) ਸਰਕਲ ਪ੍ਰਧਾਨ ਅਤੇ ਸ਼ੇਰ ਸਿੰਘ ਬਾਲੇਵਾਲ ਨੇ ਕਿਹਾ ਕਿ ਲੋਕ ਸਭਾ ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਜਾਬੀਅਤ ਪ੍ਰਤੀ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਲੋਕਾਂ ਨੂੰ ਹੀ ਵੋਟ ਦਿੱਤੀ ਜਾਵੇ।