ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਸੁਨਾਮ ਵੱਲੋਂ ਪਿੰਡ ਰਟੋਲਾ ਵਿੱਚ ਜਥੇਬੰਦੀ ਦੀ ਚੋਣ ਕਰਵਾਈ ਗਈ। ਇਹ ਚੋਣ ਪ੍ਰਕਿਰਿਆ ਸੈਕਟਰੀ ਰਾਮ ਸ਼ਰਨ ਸਿੰਘ ਉਗਰਾਹਾਂ ਅਤੇ ਪ੍ਰੈੱਸ ਸਕੱਤਰ ਸੁਖਪਾਲ ਸਿੰਘ ਮਾਣਕ ਕਣਕਵਾਲ ਦੀ ਅਗਵਾਈ ਹੇਠ ਸੰਪੰਨ ਹੋਈ।
ਚੋਣ ਦੌਰਾਨ ਸਰਬਸੰਮਤੀ ਨਾਲ ਗੁਰਸ਼ਰਨ ਸਿੰਘ ਨੂੰ ਪ੍ਰਧਾਨ, ਮੱਖਣ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਚਮਕੌਰ ਸਿੰਘ ਨੂੰ ਮੀਤ ਪ੍ਰਧਾਨ, ਜਗਸੀਰ ਸਿੰਘ ਨੂੰ ਸਕੱਤਰ, ਆਤਮਾ ਸਿੰਘ ਨੂੰ ਖਜਾਨਚੀ, ਮਨਦੀਪ ਸਿੰਘ ਨੂੰ ਸੰਗਠਨ ਸਕੱਤਰ, ਬਿੰਦਰ ਸਿੰਘ ਨੂੰ ਪ੍ਰਚਾਰ ਸਕੱਤਰ ਅਤੇ ਗੁਰਪ੍ਰੀਤ ਸਿੰਘ ਨੂੰ ਪ੍ਰੈੱਸ ਸਕੱਤਰ ਚੁਣਿਆ ਗਿਆ।ਇਸਦੇ ਨਾਲ ਹੀ ਔਰਤਾਂ ਦੇ ਅਹੁਦੇਦਾਰਾਂ ਦੀ ਵੀ ਸਰਬਸੰਮਤੀ ਨਾਲ ਚੋਣ ਕੀਤੀ ਗਈ। ਹਰਵਿੰਦਰ ਕੌਰ ਨੂੰ ਪ੍ਰਧਾਨ, ਸਿੰਦਰ ਕੌਰ ਨੂੰ ਸੀਨੀਅਰ ਪ੍ਰਧਾਨ, ਕਰਮਜੀਤ ਕੌਰ ਨੂੰ ਮੀਤ ਪ੍ਰਧਾਨ, ਕ੍ਰਿਸ਼ਨਾ ਦੇਵੀ ਨੂੰ ਸਕੱਤਰ, ਮਲਕੀਤ ਕੌਰ ਨੂੰ ਖਜਾਨਚੀ, ਚਰਨਜੀਤ ਕੌਰ ਨੂੰ ਸੰਗਠਨ ਸਕੱਤਰ, ਜਸਪਾਲ ਕੌਰ ਨੂੰ ਪ੍ਰਚਾਰ ਸਕੱਤਰ ਅਤੇ ਮਨਪ੍ਰੀਤ ਕੌਰ ਨੂੰ ਪ੍ਰੈੱਸ ਸਕੱਤਰ ਚੁਣਿਆ ਗਿਆ। ਮੌਕੇ ’ਤੇ ਆਗੂਆਂ ਨੇ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਿਸਾਨੀ ਸੰਘਰਸ਼ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਹੱਕਾਂ ਲਈ ਇਕਜੁਟ ਹੋ ਕੇ ਲੜਾਈ ਜਾਰੀ ਰੱਖੀ ਜਾਵੇਗੀ। ਪਿੰਡ ਵਾਸੀਆਂ ਵੱਲੋਂ ਨਵੀਂ ਟੀਮ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ।

