ਪੱਤਰ ਪ੍ਰੇਰਕ
ਦਿੜ੍ਹਬਾ ਮੰਡੀ, 16 ਮਾਰਚ
ਨੇੜਲੇ ਪਿੰਡ ਮਹਿਲਾਂ ਚੌਕ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਦੀ ਅਗਵਾਈ ਹੇਠ ਅਤੇ ਪਿੰਡ ਮਹਿਲਾਂ ਚੌਕ ਦੇ ਮੋਹਤਬਰ ਵਿਅਕਤੀਆਂ ਦੀ ਹਾਜ਼ਰੀ ਵਿੱਚ ਪਿੰਡ ਇਕਾਈ ਦੇ ਅਹੁਦੇਦਾਰਾਂ ਦੀ ਚੋਣ ਸਬੰਧੀ ਮੀਟਿੰਗ ਕੀਤੀ ਗਈ। ਸ੍ਰੀ ਚੱਠਾ ਨੇ ਕਿਹਾ ਕਿ ਸਰਕਾਰਾਂ ਦੀਆਂ ਗਲਤ ਅਤੇ ਕਿਸਾਨ-ਮਜ਼ਦੂਰ ਵਿਰੋਧੀ ਨੀਤੀਆਂ ਕਾਰਨ ਅੱਜ ਕਿਸਾਨ ਅਤੇ ਮਜ਼ਦੂਰ ਕਰਜ਼ੇ ਦੀ ਜਕੜ ਵਿਚ ਬੁਰੀ ਤਰ੍ਹਾਂ ਫਸ ਕੇ ਖੁਦਕੁਸ਼ੀਆਂ ਕਰਨ ਲਈ ਮਜ਼ਬੂਰ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਪਿੰਡ ਮਹਿਲਾਂ ਚੌਕ ਇਕਾਈ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ। ਇਸ ਵਿੱਚ ਪ੍ਰਧਾਨ ਚਮਕੌਰ ਸਿੰਘ ਬਿੱਟੂ, ਜਰਨਲ ਸਕੱਤਰ ਕੁਲਵਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਹਰਬੰਸ ਸਿੰਘ, ਖਜ਼ਾਨਚੀ ਮਦਨ ਦਾਸ ਬਾਵਾ, ਮੀਤ ਪ੍ਰਧਾਨ ਕੁਲਦੀਪ ਸਿੰਘ, ਪ੍ਰੈੱਸ ਸਕੱਤਰ ਜਗਸੀਰ ਸਿੰਘ, ਪ੍ਰਚਾਰ ਸਕੱਤਰ ਰਣਜੀਤ ਸਿੰਘ ਝੱਲੀ, ਸਹਾਇਕ ਖਜ਼ਾਨਚੀ ਮਨਦੀਪ ਸਿੰਘ, ਮੀਤ ਪ੍ਰਧਾਨ ਜੋਗਿੰਦਰ ਸਿੰਘ ਭੋਲਾ ਅਤੇ ਅਰਜਨ ਸਿੰਘ ਸਹਾਇਕ ਜਰਨਲ ਸਕੱਤਰ ਚੁਣੇ ਗਏ।